ਬੁੱਧਵਾਰ, ਜੂਨ 24, 2026 11:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ 'ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ।

by Pro Punjab Tv
ਮਈ 27, 2026
in Featured News, ਪੰਜਾਬ
0

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ ‘ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ। ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਪੂਰੀ ਸਿੱਖਿਆ ਪ੍ਰਣਾਲੀ ‘ਤੇ ਮਾਫ਼ੀਆ ਨੇ ਕਬਜ਼ਾ ਕਰ ਲਿਆ ਹੈ। ਨੌਜਵਾਨਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਕੁਝ ਕਰਨਾ ਪਵੇਗਾ।

 

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਕਿਹਾ ਕਿ ਨੀਟ, ਸੀਬੀਐਸਈ ਕਲਾਸ 12ਵੀਂ ਤੋਂ ਬਾਅਦ ਹੁਣ ਐਸਐਸਸੀ ਜੀਡੀ ਵਿੱਚ ਵੀ ਕਈ ਥਾਵਾਂ ਤੋਂ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਕਈ ਥਾਵਾਂ ਤੋਂ ਸ਼ਿਕਾਇਤ ਆ ਰਹੀ ਹੈ ਕਿ ਸਰਵਰ ਵਿੱਚ ਖਰਾਬੀ ਆ ਗਈ, ਕਈ ਥਾਵਾਂ ‘ਤੇ ਪ੍ਰੀਖਿਆ ਕੇਂਦਰਾਂ ‘ਤੇ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬੁਲਾ ਲਿਆ ਗਿਆ। ਇਹ ਕਿਸ ਤਰ੍ਹਾਂ ਦੀ ਸਰਕਾਰ ਹੈ? ਜੋ ਇੱਕ ਪੇਪਰ ਵੀ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ?

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ਦੀ ਸਿੱਖਿਆ ਪ੍ਰਣਾਲੀ ‘ਤੇ ਮਾਫ਼ੀਆ ਨੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਕਰੋੜਾਂ ਬੱਚਿਆਂ ਅਤੇ ਨੌਜਵਾਨਾਂ ਦੇ ਭਵਿੱਖ ਦਾ ਸੌਦਾ ਹੋ ਰਿਹਾ ਹੈ। ਇਹ ਸਿੱਖਿਆ ਮਾਫ਼ੀਆ ਐਵੇਂ ਹੀ ਫਲ-ਫੁੱਲ ਨਹੀਂ ਰਿਹਾ। ਇਹਨਾਂ ਨੂੰ ਸ਼ਹਿ ਦੇਣ ਵਾਲੇ ਸਿਖਰ ‘ਤੇ ਬੈਠੇ ਦੋ ਲੋਕ ਹਨ। ਜੇਕਰ ਆਪਣਾ ਭਵਿੱਖ ਸੁਰੱਖਿਅਤ ਚਾਹੁੰਦੇ ਹੋ ਤਾਂ ਤੁਹਾਨੂੰ ਹੀ ਕੁਝ ਕਰਨਾ ਪਵੇਗਾ।

 

ਦੂਜੇ ਪਾਸੇ, ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ “ਆਪ” ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਇੱਕ ਵੀ ਦਿਨ ਅਜਿਹਾ ਨਹੀਂ ਲੰਘਿਆ ਜਦੋਂ ਕੋਈ ਪੇਪਰ ਲੀਕ ਦਾ ਮਾਮਲਾ ਸਾਹਮਣੇ ਨਾ ਆਇਆ ਹੋਵੇ। ਕਿਸੇ ਪ੍ਰੀਖਿਆ ਵਿੱਚ ਹੋਈ ਧਾਂਦਲੀ ਨੂੰ ਲੈ ਕੇ ਲੋਕਾਂ ਨੂੰ ਗੁੱਸਾ ਨਾ ਆਇਆ ਹੋਵੇ ਜਾਂ ਕਿਸੇ ਐਗਜ਼ਾਮ ਨੂੰ ਲੈ ਕੇ ਹੰਗਾਮਾ ਨਾ ਹੋਇਆ ਹੋਵੇ। ਨੀਟ ਦਾ ਪੇਪਰ ਲੀਕ ਹੋਇਆ। ਫਿਰ ਸੀਬੀਐਸਈ ਦੀ ਪ੍ਰੀਖਿਆ ਵਿੱਚ ਮੁਲਾਂਕਣ (ਮਾਰਕਿੰਗ) ਦਾ ਘੁਟਾਲਾ ਸਾਹਮਣੇ ਆ ਗਿਆ। ਯੂਪੀਐਸਸੀ ਦੀ ਪ੍ਰੀਖਿਆ ਨੂੰ ਲੈ ਕੇ ਬਵਾਲ ਹੋ ਗਿਆ। ਅਜੇ ਉੱਤਰ ਪ੍ਰਦੇਸ਼ ਵਿੱਚ ਬੋਰਡ ਦੀ ਪ੍ਰੀਖਿਆ ਹੋਈ, ਉੱਥੇ ਵੀਆਈਪੀ ਰੋਲ ਨੰਬਰਾਂ ਨੂੰ ਲੈ ਕੇ ਹੰਗਾਮਾ ਹੋ ਗਿਆ। ਅੱਜ ਪੂਰਾ ਦਿਨ ਐਸਐਸਸੀ ਦੇ ਜੋ ਵਿਦਿਆਰਥੀ ਪ੍ਰੀਖਿਆ ਦੇਣ ਗਏ ਸਨ, ਉਹ ਸੜਕਾਂ ‘ਤੇ ਪ੍ਰਦਰਸ਼ਨ ਕਰਦੇ ਰਹੇ ਕਿਉਂਕਿ ਉਨ੍ਹਾਂ ਨਾਲ ਧੋਖਾ ਹੋ ਗਿਆ। ਦੇਸ਼ ਵਿੱਚ ਇਹ ਚੱਲ ਕੀ ਰਿਹਾ ਹੈ?

 

ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਚੋਣਾਂ ਜਿੱਤਣ ‘ਤੇ ਜਿੰਨਾ ਧਿਆਨ ਦਿੰਦੇ ਹਨ, ਜੇਕਰ ਉਸ ਦਾ ਇੱਕ ਫੀਸਦੀ ਵੀ ਦੇਸ਼ ਵਿੱਚ ਪੇਪਰ ਠੀਕ ਕਰਵਾਉਣ ‘ਤੇ ਦੇ ਦੇਣ, ਤਾਂ ਪੇਪਰ ਠੀਕ ਹੋਣ ਲੱਗ ਜਾਣਗੇ ਅਤੇ ਨੌਜਵਾਨਾਂ ਦਾ ਭਵਿੱਖ ਬਣਨ ਲੱਗੇਗਾ। ਪਰ ਉਨ੍ਹਾਂ ਨੂੰ ਤਾਂ ਇਸ ਦੀ ਚਿੰਤਾ ਹੀ ਨਹੀਂ ਹੈ। ਪ੍ਰਧਾਨ ਮੰਤਰੀ ਪੂਰੇ ਦੇਸ਼ ਨੂੰ ਗੁਮਰਾਹ ਕਰ ਸਕਦੇ ਹਨ, ਪਰ ਇਸ ਦੇਸ਼ ਦੇ ਨੌਜਵਾਨਾਂ ਨੂੰ ਗੁਮਰਾਹ ਨਹੀਂ ਕਰ ਸਕਦੇ। ਇਹ ਨਵੇਂ ਦੌਰ ਦਾ ਨੌਜਵਾਨ ਹੈ, ਇਹ ਸਬਕ ਸਿਖਾਉਣਾ ਜਾਣਦਾ ਹੈ।

 

ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਨਾ ਤੁਹਾਡੇ ਤੋਂ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾ ਰਹੀ ਹੈ, ਨਾ ਪ੍ਰੀਖਿਆਵਾਂ ਇਮਾਨਦਾਰੀ ਨਾਲ ਕਰਵਾਈਆਂ ਜਾ ਰਹੀਆਂ ਹਨ। ਦੇਸ਼ ਦਾ ਨੌਜਵਾਨ ਪੁੱਛ ਰਿਹਾ ਹੈ ਕਿ ਜਦੋਂ ਤੁਹਾਡੇ ਤੋਂ ਸਿਸਟਮ ਹੀ ਨਹੀਂ ਸੰਭਾਲਿਆ ਜਾ ਰਿਹਾ, ਤਾਂ ਕੁਰਸੀ ਛੱਡ ਕਿਉਂ ਨਹੀਂ ਦਿੰਦੇ?

Tags: latest newslatest Updatepro punjab tvpunjab governmentpunjab newspunjabi news
Share201Tweet126Share50

Related Posts

ਤਕਨੀਕੀ ਖਰਾਬੀ ਕਾਰਨ ਰਸਤੇ ਤੋਂ ਭਟਕਿਆ ਜਹਾਜ਼, ਪਹੁੰਚਿਆ ਪਾਕਿਸਤਾਨੀ ਖੇਤਰ ਵਿੱਚ

ਜੂਨ 24, 2026

ਕੋਲਕਾਤਾ ਦੇ ਤਾਰਤਲਾ ‘ਚ ਢਹਿ ਢੇਰੀ ਹੋਇਆ ਗੋਦਾਮ; 60 ਮਜ਼ਦੂਰ ਫਸੇ ਮਲਬੇ ਹੇਠ

ਜੂਨ 24, 2026

ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ

ਜੂਨ 24, 2026

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਜੂਨ 24, 2026

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026

ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ

ਜੂਨ 24, 2026
Load More

Recent News

ਤਕਨੀਕੀ ਖਰਾਬੀ ਕਾਰਨ ਰਸਤੇ ਤੋਂ ਭਟਕਿਆ ਜਹਾਜ਼, ਪਹੁੰਚਿਆ ਪਾਕਿਸਤਾਨੀ ਖੇਤਰ ਵਿੱਚ

ਜੂਨ 24, 2026

ਕੋਲਕਾਤਾ ਦੇ ਤਾਰਤਲਾ ‘ਚ ਢਹਿ ਢੇਰੀ ਹੋਇਆ ਗੋਦਾਮ; 60 ਮਜ਼ਦੂਰ ਫਸੇ ਮਲਬੇ ਹੇਠ

ਜੂਨ 24, 2026

ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ

ਜੂਨ 24, 2026

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਜੂਨ 24, 2026

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.