Wheat Procurement in Punjab: ਪੰਜਾਬ ਸਰਕਾਰ ਦੀਆੰ ਲਗਾਤਾਰ ਕੋਸ਼ਿਸ਼ਾਂ ਦਾ ਚੰਗਾ ਨਤੀਜਾ ਨਿਕਲਿਆ ਹੈ। ਦੱਸ ਦਈਏ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾੰ ਮਗਰੋਂ ਆਖਰਕਾਰ ਭਾਰਤੀ ਰਿਜ਼ਰਵ ਬੈਂਕ (RBI) ਨੇ ਹਾੜੀ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਲਈ 29,000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (CCL) ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਆਗਾਮੀ ਸੀਜ਼ਨ ਲਈ ਆਰਬੀਆਈ ਵੱਲੋਂ ਪਹਿਲਾਂ ਹੀ ਜਾਰੀ ਕੀਤੇ 25,445 ਕਰੋੜ ਰੁਪਏ ਸੀਸੀਐਲ ‘ਤੇ ਤਸੱਲੀ ਪ੍ਰਗਟਾਈ ਹੈ। ਪੰਜਾਬ ਵਿੱਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ, ਜੋ 31 ਮਈ ਤੱਕ ਜਾਰੀ ਰਹੇਗੀ।
ਭਗਵੰਤ ਮਾਨ ਨੇ ਕਿਹਾ ਕਿ ਆਰਬੀਆਈ ਨੇ ਇਸ ਸੀਜ਼ਨ ਲਈ ਸੂਬਾ ਸਰਕਾਰ ਵੱਲੋਂ ਮੰਗੀ ਗਈ ਸੀਸੀਐਲ ਦਾ ਵੱਡਾ ਹਿੱਸਾ ਜਾਰੀ ਕਰ ਦਿੱਤਾ ਹੈ। ਇਸ ਨਾਲ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਕੀਤੀ ਜਾ ਸਕੇਗੀ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਮੀਟਿੰਗ ਬੁਲਾ ਕੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਕਿਸਾਨਾਂ ਦੀਆਂ ਫਸਲਾਂ ਦਾ ਅਨਾਜ ਖਰੀਦਣਾ ਯਕੀਨੀ ਬਣਾਉਣ ਅਤੇ ਮੰਡੀਆਂ ਵਿੱਚ ਵੀ ਪੁਖਤਾ ਪ੍ਰਬੰਧ ਕਰਨ।
ਉਨ੍ਹਾਂ ਸਾਫ਼ ਕਿਹਾ ਕਿ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਖਰੀਦ ਦੇ ਪਹਿਲੇ ਦਿਨ ਤੋਂ ਹੀ ਫਸਲ ਦੀ ਅਦਾਇਗੀ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h