ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਸੰਸਦੀ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਡੀਯੂ ਪ੍ਰਧਾਨ ਮੰਤਰੀ ਅਹੁਦੇ ਲਈ ਨਰਿੰਦਰ ਮੋਦੀ ਦਾ ਪੂਰਾ ਸਮਰਥਨ ਕਰਦੀ ਹੈ। ਭਾਸ਼ਣ ਦੇਣ ਤੋਂ ਬਾਅਦ ਜਦੋਂ ਉਹ ਸਟੇਜ ‘ਤੇ ਵਾਪਸ ਆਏ ਤਾਂ ਉਨ੍ਹਾਂ ਨੇ ਪੀਐਮ ਮੋਦੀ ਦੇ ਪੈਰ ਛੂਹਣ ਦੀ ਕੋਸ਼ਿਸ਼ ਕੀਤੀ।
ਐਨਡੀਏ ਸੰਸਦੀ ਦਲ ਦੀ ਬੈਠਕ ਵਿੱਚ ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਮੁਖੀ ਨਿਤੀਸ਼ ਕੁਮਾਰ ਨੇ ਨਰਿੰਦਰ ਮੋਦੀ ਨੂੰ ਲੋਕ ਸਭਾ ਦਾ ਨੇਤਾ ਅਤੇ ਭਾਜਪਾ ਅਤੇ ਐਨਡੀਏ ਸੰਸਦੀ ਦਲ ਦੇ ਨੇਤਾ ਵਜੋਂ ਨਾਮਜ਼ਦ ਕਰਨ ਦੇ ਪ੍ਰਸਤਾਵ ਦਾ ਸਮਰਥਨ ਕਰਦੇ ਹੋਏ ਜ਼ੋਰਦਾਰ ਭਾਸ਼ਣ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਜੇਡੀਯੂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮੋਦੀ ਜੀ ਦਾ ਸਮਰਥਨ ਕਰਦੀ ਹੈ। ਉਨ੍ਹਾਂ ਨੇ ਪੂਰੇ ਦੇਸ਼ ਦੀ ਸੇਵਾ ਕੀਤੀ ਹੈ ਅਤੇ ਅਸੀਂ ਪੂਰੀ ਤਰ੍ਹਾਂ ਨਾਲ ਉਨ੍ਹਾਂ ਦੇ ਨਾਲ ਰਹਾਂਗੇ। ਲੋਕ ਬਿਨਾਂ ਮਤਲਬ ਦੀਆਂ ਗੱਲਾਂ ਕਰ ਰਹੇ ਹਨ।
View this post on Instagram
ਐਨਡੀਏ ਸੰਸਦੀ ਦਲ ਦੀ ਬੈਠਕ ਵਿੱਚ ਜਦੋਂ ਨਿਤੀਸ਼ ਕੁਮਾਰ ਆਪਣੇ ਭਾਸ਼ਣ ਤੋਂ ਬਾਅਦ ਵਾਪਸ ਮੰਚ ਉੱਤੇ ਆਏ ਤਾਂ ਉਨ੍ਹਾਂ ਨੇ ਪੀਐਮ ਮੋਦੀ ਦੇ ਪੈਰ ਛੂਹਣ ਦੀ ਕੋਸ਼ਿਸ਼ ਕੀਤੀ। ਜਿਵੇਂ ਹੀ ਨਿਤੀਸ਼ ਕੁਮਾਰ ਉਨ੍ਹਾਂ ਦੇ ਪੈਰ ਛੂਹਣ ਲਈ ਅੱਗੇ ਵਧੇ ਤਾਂ ਪੀਐਮ ਮੋਦੀ ਨੇ ਉਨ੍ਹਾਂ ਦੇ ਦੋਵੇਂ ਹੱਥ ਫੜ ਕੇ ਗਰਮਜੋਸ਼ੀ ਨਾਲ ਹੱਥ ਮਿਲਾਏ, ਜਿਸ ਦਾ ਨਿਤੀਸ਼ ਕੁਮਾਰ ਨੇ ਸਿਰ ਝੁਕਾ ਕੇ ਸਵਾਗਤ ਕੀਤਾ। ਕੁਝ ਹੀ ਸਮੇਂ ‘ਚ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਸੀਐਮ ਨਿਤੀਸ਼ ਕੁਮਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇੱਕ ਸਾਲ ਛੋਟੇ ਹਨ।