ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦੇਣ ਲਈ ਵਰਤੇ ਗਏ ਹਥਿਆਰ ਕਤਲ ਕਾਂਡ ਦੇ ਮੁੱਖ ਸਾਜਿਸ਼ਕਰਤਾ ਗੈਂਗਸਟਰ ਗੋਲਡੀ ਬਰਾੜ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਹਿਣ ‘ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਲੁਧਿਆਣਾ ਤੋਂ ਸਪਲਾਈ ਕਰਵਾਏ ਸਨ।ਗੈਂਗਸਟਰ ਜੱਗੂ ਨੇ ਲੁਧਿਆਣਾ ਪੁਲਿਸ ਕੋਲ ਪੁੱਛ ਪੜਤਾਲ ਦੌਰਾਨ ਇਸ ਗੱਲ ਦਾ ਖੁਲਾਸਾ ਕੀਤਾ ਹੈ।
ਉਸ ਨੇ ਇਹ ਹਥਿਆਰ ਆਪਣੇ ਨਜ਼ਦੀਕੀ ਸਾਥੀ ਸੰਦੀਪ ਕਾਹਲੋਂ ਤੇ ਬਲਦੇਵ ਚੌਧਰੀ ਰਾਹੀਂ ਸਪਲਾਈ ਤੇ ਬਲਦੇਵ ਚੌਧਰੀ ਰਾਹੀਂ ਸਪਲਾਈ ਕਰਵਾਏ ਸਨ।ਗੈਂਗਸਟਰ ਮਨੀ ਰਈਆ ਅਤੇ ਸੰਦੀਪ ਤੂਫ਼ਾਨ ਨੂੰ ਵੀ ਬਠਿੰਡਾ ਪਹੁੰਚਾਉਣ ‘ਚ ਮਦਦ ਕੀਤੀ ਸੀ।ਜੱਗੂ ਭਗਵਾਨਪੁਰੀਆ ਤੋਂ ਕਮਿਸ਼ਨਰੇਟ ਪੁਲਿਸ ਦੇ ਨਾਲ ਏਜੀਟੀਐਫ ਦੇ ਅਧਿਕਾਰੀ ਵੀ ਪੁੱਛ-ਪੜਤਾਲ ਕਰ ਰਹੇ ਹਨ।
ਉਸਨੇ ਮੰਨਿਆ ਕਿ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਵਰਤੇ ਗਏ ਹਥਿਆਰ ਲੁਧਿਆਣਾ ਤੋਂ ਸਪਲਾਈ ਕੀਤੇ ਗਏ ਸਨ।ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਹੁਣ ਮੁੜ ਪੁੱਛਗਿੱਛ ਲਈ ਬਲਦੇਵ ਚੌਧਰੀ, ਸੰਦੀਪ ਕਾਹਲੋਂ ਤੇ ਹੋਰ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦੀ ਤਿਆਰੀ ‘ਚ ਹੈ।ਕਮਿਸ਼ਨਰੇਟ ਪੁਲਿਸ ਨੇ ਹਥਿਆਰ ਸਪਲਾਈ ਮਾਮਲੇ ‘ਚ ਦੋ ਦਿਨ ਪਹਿਲਾਂ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਸੀ।ਉਸ ਤੋਂ ਖਰੜ ਸਥਿਤ ਏਜੀਟੀਐਫ ਸੈਂਟਰ ‘ਚ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : CA ਸਟਾਫ ਮੋਗਾ ਦੇ ਇੰਚਾਰਜ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਮਿਲਾਇਆ ਹੱਥ ਤੇ ਦਿੱਤੀ ਥਾਪੀ (ਵੀਡੀਓ)
ਇਹ ਵੀ ਪੜ੍ਹੋ : PCA ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਨਿਰਪੱਖ CBI ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ