ਡਬਲਯੂ.ਐੱਚ.ਓ. ਦੇ ਤਕਨੀਕੀ ਮੁਖੀ ਰੋਸਾਮੰਡ ਲੇਵਿਸ ਨੇ ਬੁੱਧਵਾਰ ਨੂੰ ਕਿਹਾ ਕਿ ਮੰਕੀਪਾਕਸ ਦੇ ਵਿਰੁੱਧ ਟੀਕੇ 100 ਫ਼ੀਸਦੀ ਪ੍ਰਭਾਵਸ਼ਾਲੀ ਨਹੀਂ ਹਨ ਅਤੇ ਇਸ ਲਈ ਲੋਕਾਂ ਨੂੰ ਆਪਣੇ ਲਾਗ ਦੇ ਜੋਖ਼ਮ ਨੂੰ ਘੱਟ ਕਰਨਾ ਚਾਹੀਦਾ ਹੈ। 92 ਤੋਂ ਵੱਧ ਦੇਸ਼ਾਂ ਵਿੱਚ ਮੰਕੀਪਾਕਸ ਦੇ 35,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਬਿਮਾਰੀ ਕਾਰਨ 12 ਮੌਤਾਂ ਹੋਈਆਂ ਹਨ। ਇੱਕ ਪ੍ਰੈਸ ਬ੍ਰੀਫਿੰਗ ਨੂੰ ਸੰਬੋਧਿਤ ਕਰਦੇ ਹੋਏ ਲੇਵਿਸ ਨੇ ਕਿਹਾ ਕਿ ਡਬਲਯੂ.ਐੱਚ.ਓ. ਨੂੰ ਉਮੀਦ ਨਹੀਂ ਹੈ ਕਿ ਇਹ ਟੀਕੇ ਮੰਕੀਪਾਕਸ ਨੂੰ ਰੋਕਣ ਵਿਚ 100 ਫ਼ੀਸਦੀ ਪ੍ਰਭਾਵੀ ਹੋਣਗੇ। ਡਬਲਯੂ.ਐੱਚ.ਓ. ਦੇ ਡਾਇਰੈਕਟਰ-ਜਨਰਲ ਟੇਡਰੋਸ ਅਦਾਨੋਮ ਘੇਬਰੇਅਸਸ ਨੇ ਕਿਹਾ ਕਿ ਪਿਛਲੇ ਹਫ਼ਤੇ ਲਗਭਗ 7,500 ਮਾਮਲੇ ਸਾਹਮਣੇ ਆਏ ਸਨ, ਜੋ ਪਿਛਲੇ ਹਫ਼ਤੇ ਦੇ ਮੁਕਾਬਲੇ 20 ਫ਼ੀਸਦੀ ਵੱਧ ਹਨ।
ਇਹ ਵੀ ਪੜ੍ਹੋ- ਹਸਪਤਾਲ ਮੈਡੀਕਲ ਕਰਵਾਉਣ ਲਈ ਲਿਆਂਦੇ ਹਵਾਲਾਤੀ ਦੀ ਪਿੱਠ ‘ਤੇ ਲਿਖਿਆ ‘Gangster’, ਵੀਡੀਓ