ਮੁੰਬਈ— ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਐਤਵਾਰ ਨੂੰ ਕਿਹਾ ਕਿ ਜੇਕਰ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਬੇਕਸੂਰ ਹਨ ਤਾਂ ਉਨ੍ਹਾਂ ਨੂੰ ਉਨ੍ਹਾਂ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਕਾਰਵਾਈ ਤੋਂ ਡਰਨਾ ਨਹੀਂ ਚਾਹੀਦਾ।
ਔਰੰਗਾਬਾਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸ਼ਿੰਦੇ ਨੇ ਕਿਹਾ, “ਰਾਉਤ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ। ਜੇਕਰ ਅਜਿਹਾ ਹੈ ਤਾਂ ਜਾਂਚ ਤੋਂ ਡਰਦਾ ਕਿਉਂ ਹੈ? ਹੋਣ ਦਿਓ। ਜੇਕਰ ਤੁਸੀਂ ਨਿਰਦੋਸ਼ ਹੋ ਤਾਂ ਡਰ ਕਿਉਂ?”
ਈਡੀ ਨੇ ਐਤਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਮੁੰਬਈ ਵਿੱਚ ਸ਼੍ਰੀ ਰਾਊਤ ਦੇ ਘਰ ਦੀ ਤਲਾਸ਼ੀ ਲਈ। ਏਜੰਸੀ ਵੱਲੋਂ ਉਨ੍ਹਾਂ ਦੇ ਸਥਾਨ ‘ਤੇ ਤਲਾਸ਼ੀ ਸ਼ੁਰੂ ਕਰਨ ਤੋਂ ਬਾਅਦ ਇੱਕ ਟਵੀਟ ਵਿੱਚ, ਸ਼੍ਰੀਮਾਨ ਰਾਉਤ ਨੇ ਕਿਹਾ, “ਮੈਂ ਮਰਹੂਮ ਬਾਲਾਸਾਹਿਬ ਠਾਕਰੇ ਦੀ ਸਹੁੰ ਖਾਂਦਾ ਹਾਂ ਕਿ ਮੇਰਾ ਕਿਸੇ ਘੁਟਾਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।”
ਸਾਬਕਾ ਮੰਤਰੀ ਗਿਰੀਸ਼ ਮਹਾਜਨ ਨੇ ਕਿਹਾ, “ਸੰਜੇ ਰਾਉਤ ਬੇਲੋੜੇ ਤੌਰ ‘ਤੇ ਮਰਹੂਮ ਬਾਲਾ ਸਾਹਿਬ ਠਾਕਰੇ ਨੂੰ ਬੁਲਾ ਰਿਹਾ ਹੈ ਅਤੇ ਸੈਨਾ ਦੇ ਵਰਕਰਾਂ ਨੂੰ ਕੇਂਦਰ ਸਰਕਾਰ ਵਿਰੁੱਧ ਭੜਕਾ ਰਿਹਾ ਹੈ। ਜੇਕਰ ਉਸ ਨੇ ਕੁਝ ਗਲਤ ਨਹੀਂ ਕੀਤਾ ਹੈ ਤਾਂ ਉਸ ਨੂੰ ਕਿਸੇ ਗੱਲ ਤੋਂ ਡਰਨਾ ਨਹੀਂ ਚਾਹੀਦਾ।”
“ਮੈਨੂੰ ਸਮਝ ਨਹੀਂ ਆ ਰਿਹਾ ਹੈ ਕਿ ਉਹ ਟਵੀਟ ਕਰਕੇ ਮਰਹੂਮ ਬਾਲਾ ਸਾਹਿਬ ਠਾਕਰੇ ਨੂੰ ਕਿਉਂ ਯਾਦ ਕਰ ਰਹੇ ਹਨ। ਲੋਕਾਂ ਨੂੰ ਸਰਕਾਰ ਅਤੇ ਨਿਆਂਪਾਲਿਕਾ ‘ਤੇ ਭਰੋਸਾ ਕਰਨਾ ਚਾਹੀਦਾ ਹੈ,”
ਹਾਲਾਂਕਿ ਈਡੀ ਦੇ ਅਧਿਕਾਰੀ ਸੋਮਵਾਰ ਨੂੰ ਸ਼ਿਵਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲੈ ਗਏ, ਜਿਸ ਮਗਰੋਂ ਉਨ੍ਹਾਂ ਨੂੰ ਇਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਦੱਖਣ ਮੁੰਬਈ ਵਿੱਚ ਈਡੀ ਦਫ਼ਤਰ ਵਿੱਚ ਰਾਤ ਗੁਜ਼ਾਰਨ ਵਾਲੇ ਰਾਊਤ(60)ਨੂੰ ਦੁਪਹਿਰ 12 ਵਜੇ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ। ਉਹ ਏਜੰਸੀ ਦੇ ਦਫ਼ਤਰ ਬਾਹਰ ਜਮ੍ਹਾਂ ਮੀਡੀਆ ਕਰਮੀਆਂ ਵੱਲ ਹੱਥ ਹਿਲਾਉਂਦੇ ਨਜ਼ਰ ਆਏ।
ਜਾਣਕਾਰੀ ਅਨੁਸਾਰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਨਾਲ ਸਬੰਧਤ ਇਸ ਕੇਸ ਵਿੱਚ ਅੱਜ ਸਵੇਰੇ ਸੱਤ ਵਜੇ ਸ਼ਿਵ ਸੈਨਾ ਆਗੂ ਤੇ ਸੰਸਦ ਮੈਂਬਰ ਸੰਜੈ ਰਾਊਤ ਦੀ ਰਿਹਾਇਸ਼ ‘ਮੈਤਰੀ’ ’ਤੇ ਛਾਪਾ ਮਾਰਿਆ। ਈਡੀ ਦੇ ਅਧਿਕਾਰੀਆਂ ਨਾਲ ਸੀਆਰਪੀਐੱਫ ਦੇ ਸੁਰੱਖਿਆ ਕਰਮੀ ਵੀ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈਡੀ ਨੇ ਰਾਊਤ ਖ਼ਿਲਾਫ਼ ਕਈ ਵਾਰ ਸੰਮਨ ਜਾਰੀ ਕੀਤੇ ਸਨ ਤੇ ਉਨ੍ਹਾਂ ਨੂੰ 27 ਜੁਲਾਈ ਲਈ ਵੀ ਤਲਬ ਕੀਤਾ ਗਿਆ ਸੀ।
ਰਾਊਤ ਨੂੰ ਮੁੰਬਈ ਦੇ ਇੱਕ ਚਾਲ ਦੇ ਪੁਨਰ ਵਿਕਾਸ ਅਤੇ ਉਨ੍ਹਾਂ ਦੀ ਪਤਨੀ ਤੇ ਹੋਰ ਸਹਿਯੋਗੀਆਂ ਦੀ ਸ਼ਮੂਲੀਅਤ ਵਾਲੇ ਲੈਣ-ਦੇਣ ’ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਕੇਸ ’ਚ ਪੁੱਛ-ਪੜਤਾਲ ਲਈ ਤਲਬ ਕੀਤਾ ਗਿਆ ਸੀ। ਰਾਊਤ ਇਸ ਮਾਮਲੇ ’ਚ ਆਪਣਾ ਬਿਆਨ ਦੇਣ ਲਈ ਪਹਿਲੀ ਜੁਲਾਈ ਨੂੰ ਮੁੰਬਈ ’ਚ ਏਜੰਸੀ ਦੇ ਸਾਹਮਣੇ ਪੇਸ਼ ਹੋਏ ਸਨ। ਇਸ ਤੋਂ ਬਾਅਦ ਏਜੰਸੀ ਨੇ ਉਨ੍ਹਾਂ ਨੂੰ ਦੋ ਵਾਰ ਤਲਬ ਕੀਤਾ ਪਰ ਮੌਨਸੂਨ ਸੈਸ਼ਨ ’ਚ ਸ਼ਾਮਲ ਹੋਣ ਦਾ ਹਵਾਲਾ ਦੇ ਕੇ ਉਹ ਪੇਸ਼ ਨਾ ਹੋਏ।
ਈਡੀ ਨੇ ਅੱਜ ਸਵੇਰੇ ਸੱਤ ਵਜੇ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਅਤੇ ਉੱਥੇ ਕਈ ਘੰਟੇ ਕਾਰਵਾਈ ਕਰਨ ਤੋਂ ਬਾਅਦ ਸ਼ਾਮ ਨੂੰ ਸੰਜੈ ਰਾਊਤ ਨੂੰ ਹਿਰਾਸਤ ਵਿੱਚ ਲੈ ਲਿਆ। ਈਡੀ ਵੱਲੋਂ ਮਾਰੇ ਗਏ ਛਾਪੇ ਦੌਰਾਨ ਵੱਡੀ ਗਿਣਤੀ ’ਚ ਸ਼ਿਵ ਸੈਨਾ ਵਰਕਰ ਰਾਊਤ ਦੀ ਰਿਹਾਇਸ਼ ਅੱਗੇ ਇਕੱਠੇ ਹੋਏ ਗਏ ਤੇ ਉਨ੍ਹਾਂ ਏਜੰਸੀ ਦੀ ਕਾਰਵਾਈ ਦਾ ਵਿਰੋਧ ਕੀਤਾ। ਪਾਰਟੀ ਵਰਕਰਾਂ ਨੇ ਭਗਵਾ ਰੰਗ ਦੇ ਝੰਡੇ ਤੇ ਬੈਨਰ ਲੈ ਕੇ ਏਜੰਸੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ