Direct Sowing Technique of Paddy: ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾਣ ਦੇ ਨਾਲ-ਨਾਲ ਜ਼ਮੀਨ ਦੇ ਭੌਤਿਕੀ ਗੁਣਾਂ ਅਤੇ ਉਤਪਾਦਕਤਾ ਵਿੱਚ ਨਿਗਾਰ ਆ ਰਿਹਾ ਹੈ, ਜਿਸ ਦੇ ਚਲਦਿਆਂ ਭੂਮੀਗਤ ਪਾਣੀ ਦੀ ਸੰਭਾਲ ਲਈ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ।
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਕ੍ਰਿਪਾਲ ਸਿੰਘ ਢਿਲੋਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਿਛਲੇ ਸਾਲਾਂ ਤੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਘੱਟ ਰਿਹਾ ਹੈ ਜਿਸ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਵਿੱਚ ਲਗਾਤਾਰ ਪਾਣੀ ਖੜਾ ਰੱਖਣ ਨਾਲ ਆਲਮੀ ਤਪਸ਼ ਲਈ ਜ਼ਿੰਮੇਵਾਰ ਮੁੱਖ ਗੈਸ ਮੀਥੇਨ ਦਾ ਕਾਫੀ ਹਿੱਸਾ ਝੋਨੇ ਦੇ ਖੇਤਾਂ ਤੋਂ ਵਿਸਰਜਿਤ ਹੁੰਦੀ ਹੈ। ਉਪਰੋਕਤ ਸਮੱਸਿਆਵਾਂ ਅਤੇ ਪਾਣੀ ਦੀ ਹੁੰਦੀ ਇਸ ਦੁਰਵਰਤੋਂ ਨੂੰ ਕੁਝ ਹੱਦ ਤੱਕ ਰੋਕਿਆ ਜਾ ਸਕਦਾ ਹੈ, ਜੇਕਰ ਝੋਨੇ ਦੀ ਕਾਸ਼ਤ ਬਾਕੀ ਫਸਲਾਂ ਵਾਂਗੂ ਬਿਨਾਂ ਕੱਦੂ ਕੀਤਿਆਂ ਕੀਤੀ ਜਾਵੇ।
ਮੁੱਖ ਖੇਤੀਬਾੜੀ ਅਫਸਰ ਢਿਲੋਂ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਸਿਫਾਰਸ਼ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਾਲ 2010 ਵਿੱਚ ਕੀਤੀ ਗਈ ਸੀ। ਪੰਜਾਬ ਦੇ ਕੁਝ ਉੱਦਮੀ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਸਫਲ ਨਤੀਜੇ ਹਾਸਲ ਕੀਤੇ ਹਨ। ਇਸ ਸਫਲਤਾ ਨੂੰ ਵੇਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਚਲਾਈ ਮੁਹਿੰਮ ਸਦਕਾ ਇਸ ਤਕਨੀਕ ਨੂੰ ਗੰਭੀਰਤਾ ਨਾਲ ਲੈਂਦਿਆਂ ਹਜ਼ਾਰਾਂ ਹੈਕਟੇਅਰ ਰਕਬੇ ਵਿੱਚ ਇਸ ਤਕਨੀਕ ਨੂੰ ਅਪਨਾਇਆ ਗਿਆ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਬਾਰੇ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਹਲਕੇ ਨਾਲ ਸੰਬੰਧਤ ਖੇਤੀਬਾੜੀ ਅਫ਼ਸਰ/ ਬਲਾਕ ਖੇਤੀਬਾੜੀ ਅਫ਼ਸਰ/ ਖੇਤੀਬਾੜੀ ਵਿਕਾਸ ਅਫ਼ਸਰ, ਕਿ੍ਰਸ਼ੀ ਵਿਗਿਆਨ ਕੇਂਦਰ ਦੇ ਖੇਤੀਬਾੜੀ ਮਾਹਿਰਾਂ ਜਾਂ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰ 1800-180-1551 ਨਾਲ ਸੰਪਰਕ ਕਰ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h