Shiromani Akali Dal and BJP Reunion: ਸਾਲ 2024 ਚੋਣਾਂ ਪੱਖੋਂ ਬੇਹੱਦ ਖਾਸ ਹੋਣ ਵਾਲਾ ਹੈ। ਦੱਸ ਦਈਏ ਕਿ ਅਗਲੇ ਸਾਲ ਯਾਨੀ 2024 ‘ਚ ਲੋਕਸਭਾ ਚੋਣਾਂ ਹੋਣ ਵਾਲੀਆਂ ਹਨ। ਅਜਿਹੇ ‘ਚ ਹਰ ਸਿਆਸੀ ਧੀਰ ਨੇ ਹੁਣ ਤੋਂ ਹੀ ਆਪਣੀ ਵਾਹ ਲਾਉਣੀ ਅਤੇ ਹਰ ਤਰ੍ਹਾਂ ਦੀ ਜੁਗਤ ਲਾਉਣੀ ਵੀ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਇੱਕ ਵਾਰ ਫਿਰ ਤੋਂ ਨੋਹ-ਮਾਸ ਦਾ ਰਿਸ਼ਤਾ ਰੱਖਣ ਵਾਲੀ ਪਾਰਟੀ ਅਕਾਲੀ ਦਲ ਅਤੇ ਭਾਜਪਾ ਮੁੜ ਇੱਕਠੀਆਂ ਹੋ ਸਕਦੀਆਂ ਹਨ।
ਪੰਜਾਬ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇੱਕਜੁੱਟ ਹੋ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ 2024 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਗਰੇਵਾਲ ਨੇ ਕਿਹਾ ਕਿ ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ। ਜੇਕਰ ਭਾਜਪਾ ਇਸ ਨਤੀਜੇ ‘ਤੇ ਪਹੁੰਚਦੀ ਹੈ ਕਿ ਭਾਈਵਾਲਾਂ ਨੂੰ ਬਣਦਾ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ ਤਾਂ ਰਾਜਨੀਤੀ ‘ਚ ਕੁਝ ਵੀ ਅਸੰਭਵ ਨਹੀਂ ਹੈ।
Punjab: “We can’t go with Congress because of #OperationBlueStar. If BJP comes to this conclusion that partners should be given due respect then nothing is impossible in politics,” says Maheshinder Singh Grewal, Shiromani Akali Dal on 2024 polls pic.twitter.com/PlURVHsKLe
— ANI (@ANI) June 6, 2023
ਦੱਸ ਦਈਏ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੌਰਾਨ ਦੋਵਾਂ ਧਿਰਾਂ ਦਾ ਰਿਸ਼ਤਾ ਖ਼ਤਮ ਹੋ ਗਿਆ ਸੀ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਮੁੜ ਗਠਜੋੜ ਦੀ ਚਰਚਾ ਤੇਜ਼ ਹੋਈ। ਪਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਾਰੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਅਕਾਲੀ ਦਲ ਕੋਲ ਕੁਝ ਵੀ ਨਹੀਂ ਬਚਿਆ ਹੈ। ਇਸ ਤੋਂ ਬਾਅਦ ਅਕਾਲੀ ਦਲ ਨੇ ਵੀ ਕਿਹਾ ਸੀ ਕਿ ਉਸ ਦੀ ਭਾਜਪਾ ਨਾਲ ਗਠਜੋੜ ਦੀ ਕੋਈ ਇੱਛਾ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h