Lok Sabha elections 2024: ਪੰਜਾਬ ਦੇ ਗੁਰਦਾਸਪੁਰ (Gurdaspur) ਤੋਂ ਬੀਜੇਪੀ ਸਾਂਸਦ ਅਤੇ ਬਾਲੀਵੁੱਡ ਐਕਟਰ ਸੰਨੀ ਦਿਓਲ (Sunny Deol) ਆਏ ਦਿਨ ਸੂਬੇ ‘ਚ ਚਰਚਾ ‘ਚ ਰਹਿੰਦੇ ਹਨ। ਦੱਸ ਦਈਏ ਕਿ ਪਿਛਲੇ ਦੋ ਸਾਲਾਂ ਤੋਂ ਜਨਾਬ ਨੂੰ ਸੂਬੇ ‘ਚ ਤਾਂ ਕੀ ਉਨ੍ਹਾਂ ਦੇ ਹਲਕੇ ਦੇ ਲੋਕਾਂ ਤੱਕ ਨੇ ਖੁਦ ਨਹੀਂ ਦੇਖਿਆ। ਜਿਸ ਕਰਕੇ ਆਏ ਦਿਨ ਹਲਕੇ ‘ਚ ਸੰਨੀ ਦਿਓਲ ਦੀ ਗੁਮਸ਼ੁਦਗੀ ਦੇ ਪੋਸਟਰ (Sunny Deol Missing Poster) ਲੱਗੇ ਮਿਲ ਜਾਂਦੇ ਹਨ। ਪਰ ਹੁਣ ਉਨ੍ਹਾਂ ਦੇ ਸੁਰਖੀਆਂ ‘ਚ ਆਉਣ ਦਾ ਕਾਰਨ ਉਨ੍ਹਾਂ ਦੇ ਨਾਂਅ ਦੇ ਪੋਸਟਰ ਨਹੀਂ ਸਗੋਂ 2024 ਦੀਆਂ ਚੋਣਾਂ ਹਨ।
ਦੱਸਿਆ ਜਾ ਰਿਹਾ ਹੈ ਕਿ ਹੁਣ ਉਹ 2024 ਦੀਆਂ ਲੋਕ ਸਭਾ ਚੋਣਾਂ ਲੜਨ ਦੇ ਇੱਛੁਕ ਨਹੀਂ ਹਨ। ਦੂਸਰਾ ਕਾਰਨ ਇਹ ਵੀ ਹੈ ਕਿ ਉਨ੍ਹਾਂ ਨੂੰ ਵੋਟ ਪਾਉਣ ਵਾਲੇ ਲੋਕ ਉਸ ਦੇ ਹਲਕੇ ਤੋਂ ਗੈਰਹਾਜ਼ਰ ਰਹਿਣ ਕਾਰਨ ਨਰਾਜ਼ ਹਨ। ਇਸ ਕਾਰਨ ਹੁਣ ਭਾਜਪਾ ਨੇ ਉਨ੍ਹਾਂ ਦੀ ਥਾਂ ਨਵੇਂ ਚਿਹਰੇ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੇ ਸਾਥੀਆਂ ਦਾ ਕਹਿਣਾ ਹੈ ਕਿ ਉਹ ਬਾਲੀਵੁੱਡ ‘ਚ ਰੁਝੇਵਿਆਂ ਕਾਰਨ ਮੈਦਾਨ ਛੱਡਣਾ ਚਾਹੁੰਦਾ ਹੈ।
ਇਹ ਹੈ ਰੇਸ ‘ਚ ਸਭ ਤੋਂ ਪਹਿਲਾਂ ਨਾਂਅ
ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਈ ਨਵੇਂ ਚਿਹਰੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਦਾ ਨਾਂ ਵੀ ਗੁਰਦਾਸਪੁਰ ਤੋਂ ਚੋਣ ਲੜਨ ਲਈ ਸੁਰਖੀਆਂ ਵਿੱਚ ਹੈ। ਉਹ ਗੁਰਦਾਸਪੁਰ ਦੇ ਸੰਸਦ ਮੈਂਬਰ ਵਜੋਂ 18 ਮਹੀਨੇ ਸੇਵਾ ਕਰ ਚੁੱਕੇ ਹਨ। ਸਾਲ 2017 ‘ਚ ਐਕਟਰ ਤੋਂ ਸਿਆਸਤਦਾਨ ਬਣੇ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਇਸ ਸੀਟ ‘ਤੇ ਉਪ ਚੋਣ ਹੋਈ ਸੀ। ਇਸ ਵਿੱਚ ਉਹ ਕਾਂਗਰਸੀ ਉਮੀਦਵਾਰ ਵਜੋਂ 1,93,219 ਵੋਟਾਂ ਨਾਲ ਜੇਤੂ ਰਹੇ।
ਭਾਜਪਾ ਦੇ ਇੱਕ ਸੀਨੀਅਰ ਨੇਤਾ ਦਾ ਕਹਿਣਾ ਹੈ ਕਿ ਜਦੋਂ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਹੋਵੇਗੀ ਤਾਂ ਸਾਂਸਦ ਵਜੋਂ ਉਨ੍ਹਾਂ ਦਾ 18 ਮਹੀਨਿਆਂ ਦਾ ਲੰਬਾ ਤਜਰਬਾ ਉਨ੍ਹਾਂ ਨੂੰ ਚੰਗੀ ਸਥਿਤੀ ਵਿਚ ਲਿਆਵੇਗਾ। ਹਾਲਾਂਕਿ 2019 ਦੀਆਂ ਚੋਣਾਂ ਵਿੱਚ ਉਹ ਹਾਰ ਗਏ ਸੀ। ਕਾਦੀਆਂ ਦੇ ਸਾਬਕਾ ਵਿਧਾਇਕ ਫਤਿਹ ਜੰਗ ਬਾਜਵਾ ਦਾ ਨਾਂ ਵੀ ਚਰਚਾ ‘ਚ ਹੈ।
ਮੌਜੂਦਾ ਵਿਧਾਇਕ ਅਤੇ ਸਾਬਕਾ ਮੇਅਰ ਵੀ ਚਰਚਾ ‘ਚ
ਪਠਾਨਕੋਟ ਤੋਂ ਮੌਜੂਦਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਸਾਬਕਾ ਮੇਅਰ ਅਨਿਲ ਵਾਸੂਦੇਵ ਵੀ ਚੋਣ ਮੈਦਾਨ ਵਿੱਚ ਹਨ। ਸਿਆਸੀ ਵਿਸ਼ਲੇਸ਼ਕ ਡਾ. ਸਮਰੇਂਦਰ ਸ਼ਰਮਾ ਦੇ ਹਵਾਲੇ ਨਾਲ ਮੀਡੀਆ ਰਿਪੋਰਟ ‘ਚ ਕਿਹਾ ਗਿਆ ਹੈ ਕਿ ਜੇਕਰ ਸ਼ਰਮਾ ਨੇ ਟਿਕਟ ਲਈ ਦਾਅਵਾ ਪੇਸ਼ ਕਰਨਾ ਹੈ ਤਾਂ ਉਨ੍ਹਾਂ ਨੂੰ ਜਾਟ-ਸਿੱਖ ਸੀਟਾਂ ‘ਤੇ ਆਪਣੀ ਪਹੁੰਚ ਵਧਾਉਣੀ ਪਵੇਗੀ। ਉਨ੍ਹਾਂ ਨੂੰ ਜਨਤਕ ਤੌਰ ‘ਤੇ ਵੱਧ ਤੋਂ ਵੱਧ ਜਾਣਾ ਚਾਹੀਦਾ ਹੈ।
ਭਾਜਪਾ ਨੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਨਵੀਂ ਦਿੱਲੀ ਵਿਚ ਮਹੱਤਵਪੂਰਨ ਨੇਤਾਵਾਂ ਨਾਲ ਵਧੀਆ ਤਾਲਮੇਲ ਹੈ। ਗੁਰਦਾਸਪੁਰ ਦੀਆਂ ਨੌਂ ਵਿਧਾਨ ਸਭਾ ਸੀਟਾਂ ਵਿੱਚੋਂ ਛੇ ’ਤੇ ਜੱਟ-ਸਿੱਖਾਂ ਦਾ ਦਬਦਬਾ ਹੈ। ਇਸ ਵੋਟ ਬੈਂਕ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h