2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ( ਭਾਜਪਾ ) ਨੇ ਤਿਆਰੀ ਸ਼ੁਰੂ ਕਰ ਦਿੱਤੀਆਂ ਹੈ ਅਤੇ ਪੰਜਾਬ ‘ਚ ਕਿਸ ਤਰ੍ਹਾਂ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ ਉਸ ਨੂੰ ਲੈ ਕੇ ਵੀ ਪਾਰਟੀ ਸੋਚ-ਵਿਚਾਰ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਗੱਠਜੋੜ ਟੁੱਟਣ ਤੋਂ ਬਾਅਦ ਖ਼ੁਦ ਦਾ ਸਿਆਸੀ ਵਿਸਥਾਰ ਕਰ ਰਹੀ ਭਾਜਪਾ ਦੀ ਨਜਰ ਸਮੁੱਚੇ ਪੰਜਾਬ ਤੇ ਹੈ
ਸੂਤਰਾਂ ਤੋਂ ਮਿਲੀ ਜਾਣਕਾਰੀ ਸਾਬਕਾ ਸੀਨੀਅਰ ਕਾਂਗਰਸ ਦੇ ਸਾਬਕਾ ਨੇਤਾ ਤੋਂ ਭਾਜਪਾ ਨੇਤਾ ਬਣੇ ਸੁਨੀਲ ਜਾਖੜ ਨੂੰ ਭਾਜਪਾ ਕੇਂਦਰ ਵਿੱਚ ਮੰਤਰੀ ਬਣਾਉਣ ਜਾ ਰਹੀ ਹੈ, ਜਿਨ੍ਹਾਂ ਨੂੰ ਰਾਜ ਦੀ ਰਾਜਨੀਤੀ ਵਿਚ ਤੀਹ ਸਾਲਾਂ ਤੋਂ ਵੱਧ ਦਾ ਤਜਰਬਾ ਹੈ।। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ,ਦੂਜੇ ਪਾਸੇ ਅਰਵਿੰਦ ਖੰਨਾ ਸੀਨੀਅਰ ਵਾਇਸ ਪ੍ਰਧਾਨ,ਪਰਮਿੰਦਰ ਬਰਾੜ,ਫਤਿਹਜੰਗ ਬਾਜਵਾ ਨੂੰ ਜਨਰੱਲ ਸਕੱਤਰ,ਰਵੀਪ੍ਰੀਤ ਸਿੱਧੂ ਨੂੰ ਵੀ ਇਹਨਾ ਅਹੁਦਿਆਂ ਤੇ ਬਿਰਾਜਮਾਨ ਕਰਵਾਏ ਜਾਣ ਦੀਆ ਕਿਆਸਰਾਈਆਂ ਲੱਗ ਰਹੀਆਂ ਹਨ।
ਇਹ ਵੀ ਚਰਚਾ ਹੈ ਕਿ ਜੇਕਰ ਭਾਜਪਾ ਕਿਸੇ ਸਿੱਖ ਚਿਹਰੇ ਨੂੰ ਆਪਣਾ ਪੰਜਾਬ ਪ੍ਰਧਾਨ ਚੁਣਦੀ ਹੈ ਤਾਂ ਕੋਈ ਹੈਰਾਨੀ ਨਹੀਂ ਹੋਵੇਗੀ। ਮਨਜੀਤ ਸਿੰਘ ਰਾਏ, ਰਜਿੰਦਰ ਮੋਹਨ ਸਿੰਘ ਛੀਨਾ, ਸੁਖਵਿੰਦਰ ਪਾਲ ਸਿੰਘ ਗਰੇਵਾਲ, ਹਰਜੀਤ ਸਿੰਘ ਗਰੇਵਾਲ, ਫਤਿਹ ਸਿੰਘ ਬਾਜਵਾ ਸਮੇਤ ਕੁਝ ਸੰਭਾਵੀ ਨਾਂ ਭਾਜਪਾ ਦੇ ਹਲਕਿਆਂ ਵਿਚ ਪਹਿਲਾਂ ਹੀ ਚਰਚਾ ਵਿਚ ਹਨ। ਹਾਲਾਂਕਿ ਇਸ ਬਾਰੇ ਅਜੇ ਕੁਝ ਵੀ ਸਪੱਸ਼ਟ ਨਹੀਂ ਹੈ , ਇਸ ਵੇਲੇ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਹਨ
2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕਾਦੀਆਂ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਫਤਿਹਜੰਗ ਬਾਜਵਾ ਜੋ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਛੋਟੇ ਭਰਾ ਹਨ, ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਬਟਾਲਾ ਵਿਧਾਨ ਸਭਾ ਹਲਕੇ ਤੋਂ ਵੀ ਚੋਣ ਲੜੀ ਪਰ ਉਹ ਸੀਟ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੋਂ ਹਾਰ ਗਏ ਸੀ,
ਇਹ ਵੀ ਚਰਚਾ ਹੈ ਕਿ ਭਾਜਪਾ ਦੇ ਸਾਬਕਾ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਨਿਲ ਜੋਸ਼ੀ, ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ (ਬ) ਨਾਲ ਵਫ਼ਾਦਾਰੀ ਬਦਲੀ ਸੀ, ਦੇ ਵੀ ਮੁੜ ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਜੋ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ, ਨੇ ਪਹਿਲਾਂ ਹੀ ਪੰਜਾਬ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਭਾਜਪਾ ਕਾਡਰਾਂ ਨੂੰ ਮਿਲਣਾ ਸ਼ੁਰੂ ਕਰ ਦਿੱਤਾ ਸੀ ।
ਜਿਕਰਯੋਗ ਹੈ ਕਿ ਵਿਧਾਨ ਸਭਾ ਅਤੇ ਲੋਕ ਸਭਾ ਦੇ ਲਿਹਾਜ਼ ਨਾਲ ਮਾਲਵਾ ਹੀ ਪੰਜਾਬ ਦਾ ਸਭ ਤੋਂ ਵੱਡਾ ਖੇਤਰ ਹੈ। ਮਾਲਵਾ ਖੇਤਰ ‘ਚ ਵਿਧਾਨ ਸਭਾ ਸੀਟਾਂ 67 ਹਨ ਅਤੇ ਲੋਕ ਸਭਾ ਸੀਟਾਂ 8 ਹਨ। ਅਕਾਲੀ ਦਲ ਨਾਲ ਗੱਠਜੋੜ ‘ਚ ਰਹਿੰਦਿਆਂ ਭਾਜਪਾ ਦਾ ਮਾਲਵਾ ਖੇਤਰ ‘ਚ ਕੋਈ ਖ਼ਾਸ ਪ੍ਰਭਾਵ ਨਹੀਂ ਰਿਹਾ।
ਜਿਕਰਯੋਗ ਹੈ ਕਿ ਪੰਜਾਬ ਦੀ ਰਾਜਨੀਤੀ ਅਤੇ ਭਾਜਪਾ ਦੇ ਸਿਖਰਲੇ ਫੈਸਲੇ ਲੈਣ ਵਾਲੇ ਪੈਨਲ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਵਿਚ ਇਕਬਾਲ ਸਿੰਘ ਲਾਲਪੁਰਾ ਨੂੰ ਵੀ ਆਪਣੇ ਸੰਸਦੀ ਬੋਰਡ ਵਿਚ ਸ਼ਾਮਲ ਕੀਤਾ ਸੀ , ਭਾਵੇਂ ਕਿ ਲਾਲਪੁਰਾ ਪਹਿਲਾਂ ਹੀ ਘੱਟ ਗਿਣਤੀਆਂ ਲਈ ਕੌਮੀ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਚੁੱਕੇ ਹਨ।
ਦੂਜੇ ਪਾਸੇ ਅਮਿਤ ਸ਼ਾਹ ਕੇਂਦਰੀ ਗ੍ਰਹਿ ਮੰਤਰੀ ਵੀ ਸਟੇਜਾਂ ਤੋਂ ਬਹੁਤ ਵਾਰ ਆਖ ਚੁੱਕੇ ਹਨ ਕਿ “ਭਾਜਪਾ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡੀ ਭੂਮਿਕਾ ਨਿਭਾਏਗੀ… ਜੋ ਵੀ ਸਾਡੇ ਨਾਲ ਹੱਥ ਮਿਲਾਉਣਾ ਚਾਹੁੰਦਾ ਹੈ ਅਸੀਂ ਉਨ੍ਹਾਂ ਦਾ ਵੀ ਸਵਾਗਤ ਕਰਾਂਗੇ ਜੋ ਭਾਜਪਾ ਵਿੱਚ ਆਉਣਾ ਚਾਹੁੰਦੇ ਹਨ।”