Zero-Tolrance against Corruption: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਸਾਰੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ‘ਚ ਜ਼ੀਰੋ ਟਾਲਰੈਂਸ ਨੀਤੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਤਾਂ ਜੋ ਪੰਜਾਬ ਦੀਆਂ ਸਾਰੀਆਂ ਸਥਾਨਕ ਸੰਸਥਾਵਾਂ ਵਿੱਚ ਸੁਚਾਰੂ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਨਾਲ ਸਥਾਨਕ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਵੱਛ ਪਾਣੀ, ਸਾਫ-ਸਫਾਈ, ਬਿਹਤਰ ਸੜਕੀ ਬੁਨਿਆਦੀ ਢਾਂਚਾ, ਸਟ੍ਰੀਟ ਲਾਈਟਿੰਗ ਵਰਗੇ ਲਾਭ ਦਿੱਤੇ ਜਾ ਸਕਣ।
ਉਨ੍ਹਾਂ ਕਿਹਾ ਕਿ ਜਲੰਧਰ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿੱਤਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ‘ਤੇ ਵਿਸ਼ਵਾਸ਼ ਦਿਖਾਇਆ ਹੈ ਤੇ ਹੁਣ ਸਾਡਾ ਫ਼ਰਜ ਬਣਦਾ ਹੈ ਕਿ ਸ਼ਹਿਰ ਨੂੰ ਸੂਬੇ ਦੇ ਮੋਹਰੀ ਸ਼ਹਿਰਾਂ ਵਿੱਚੋਂ ਇੱਕ ਬਣਾ ਕੇ ਜਲੰਧਰ ਦੇ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰੀਏ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲਿਆਉਣ ਲਈ ਜਲੰਧਰ ਵਿੱਚ ਕਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਬਹੁਤ ਜਲਦ ਹੀ ਇਹ ਸਭ ਨੂੰ ਜ਼ਾਹਿਰ ਵੀ ਹੋ ਜਾਵੇਗਾ ਕਿ ਸਰਕਾਰ ਜਲੰਧਰ ਸ਼ਹਿਰ ਲਈ ਵੱਡੇ ਪ੍ਰੋਜੈਕਟ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਦੇ ਸ਼ਹਿਰ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਗਾਰਡ ਆਫ ਆਨਰ ਦਿੱਤਾ ਜਦਕਿ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਨੇ ਸਥਾਨਕ ਸਰਕਟ ਹਾਊਸ ਵਿਖੇ ਮੰਤਰੀ ਦਾ ਸਵਾਗਤ ਕੀਤਾ।
ਇਸ ਮੌਕੇ ਬੋਲਦਿਆਂ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਜਲੰਧਰ ਜ਼ਿਲੇ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਥਾਂ ਦਿੱਤੀ ਹੈ, ਜਿਸ ਨਾਲ ਇਸ ਸ਼ਹਿਰ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਉਨਾਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਮੰਤਰੀ ਵਜੋਂ ਸ਼ਾਮਲ ਹੋਣ ’ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਜਲੰਧਰ ਦੇ ਲੋਕਾਂ ਦੀਆਂ ਆਸਾਂ ’ਤੇ ਖਰੇ ਉਤਰਨਗੇ।
While addressing a press conference in Jalandhar, Local Bodies Minister Balkar Singh said that special emphasis would be laid on the availability of basic amenities so that people can avail benefit of portable drinking water, cleanliness, better road infrastructure etc. pic.twitter.com/lGeSZ152Jk
— Government of Punjab (@PunjabGovtIndia) June 1, 2023
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ‘ਆਪ’ ਆਗੂ ਸੁਰਿੰਦਰ ਸਿੰਘ ਸੋਢੀ, ਦਿਨੇਸ਼ ਢੱਲ, ਮਹਿੰਦਰ ਭਗਤ ਆਦਿ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h