Punjab Weather: ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਕਾਰਨ ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਪਿਛਲੇ ਦਿਨੀਂ ਸਭ ਤੋਂ ਵੱਧ 22 ਐਮਐਮ ਮੀਂਹ ਪਟਿਆਲਾ ਵਿੱਚ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋ ਸਕਦੀ ਹੈ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂ ਸ਼ਹਿਰ, ਲੁਧਿਆਣਾ, ਮੋਹਾਲੀ, ਚੰਡੀਗੜ੍ਹ, ਪਟਿਆਲਾ ਵਿੱਚ ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਹੈ। ਮੌਸਮ ਵਿਭਾਗ ਨੇ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਕਿਸਾਨਾਂ ਦੀ ਚਿੰਤਾ ਵਧੀ ਹੈ
ਮੌਸਮ ਵਿਗਿਆਨੀਆਂ ਅਨੁਸਾਰ ਇਸ ਕਿਸਮ ਦੀ ਬਾਰਿਸ਼ ਦਸੰਬਰ, ਜਨਵਰੀ ਅਤੇ ਫਰਵਰੀ ਦੇ ਅੱਧ ਵਿੱਚ ਦੇਖਣ ਨੂੰ ਮਿਲਦੀ ਹੈ। ਫਿਰ ਇਹ ਫ਼ਸਲਾਂ ਲਈ ਵੀ ਲਾਹੇਵੰਦ ਹੈ ਪਰ ਮਾਰਚ ਦੇ ਮਹੀਨੇ ਵੈਸਟਰਨ ਡਿਸਟਰਬੈਂਸ ਕਾਰਨ ਪੈਦਾ ਹੋਈ ਸਥਿਤੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।
ਕੁਝ ਦਿਨਾਂ ਬਾਅਦ ਵਾਢੀ ਸ਼ੁਰੂ ਹੋ ਜਾਂਦੀ ਹੈ। ਅਜਿਹੇ ‘ਚ ਬਰਸਾਤ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ। ਤੇਜ਼ ਹਵਾਵਾਂ ਕਾਰਨ ਕਣਕ ਦੀ ਫ਼ਸਲ ਦਾ ਝਾੜੀਆਂ ਡਿੱਗ ਰਹੀਆਂ ਹਨ, ਜਿਸ ਦਾ ਸਿੱਧਾ ਅਸਰ ਝਾੜ ’ਤੇ ਪਵੇਗਾ। ਦੂਜੇ ਪਾਸੇ ਜੇਕਰ ਇਸ ਸਮੇਂ ਦੌਰਾਨ ਗੜੇਮਾਰੀ ਹੁੰਦੀ ਹੈ ਤਾਂ ਇਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h