ਬੁੱਧਵਾਰ, ਅਗਸਤ 20, 2025 05:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਿੰਨ ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੇ ਹਰ ਰੋਜ਼ ਬਚਣਗੇ 10.52 ਲੱਖ ਰੁਪਏ : ਭਗਵੰਤ ਮਾਨ

ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਉਣ ਮੌਕੇ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਦੀ ਟੋਲ ਕੰਪਨੀਆਂ ਨਾਲ ਮਿਲੀਭੁਗਤ ਦਾ ਪਰਦਾਫਾਸ਼ ਕੀਤਾ।

by Bharat Thapa
ਫਰਵਰੀ 15, 2023
in ਪੰਜਾਬ
0

ਹੁਸ਼ਿਆਰਪੁਰ: ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਉਣ ਮੌਕੇ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਦੀ ਟੋਲ ਕੰਪਨੀਆਂ ਨਾਲ ਮਿਲੀਭੁਗਤ ਦਾ ਪਰਦਾਫਾਸ਼ ਕੀਤਾ।
ਅੱਜ ਇੱਥੇ ਮਜਾਰੀ (ਨਵਾਂਸ਼ਹਿਰ), ਨੰਗਲ ਸ਼ਹੀਦਾਂ ਤੇ ਮਾਨਗੜ੍ਹ (ਹੁਸ਼ਿਆਪੁਰ) ਟੋਲ ਪਲਾਜ਼ੇ ਬੰਦ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿੰਨੋ ਟੋਲ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ 10.52 ਲੱਖ ਰੁਪਏ ਬਚਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਮਝੌਤੇ ਮੁਤਾਬਕ ਇਹ ਟੋਲ 10 ਸਾਲ ਪਹਿਲਾਂ ਬੰਦ ਹੋਣ ਚਾਹੀਦੇ ਸਨ ਪਰ ਮੌਕੇ ਦੀਆਂ ਸਰਕਾਰਾਂ ਨੇ ਟੋਲ ਕੰਪਨੀ ਉਤੇ ਮਿਹਰਬਾਨ ਹੁੰਦਿਆਂ ਉਲਟਾ ਕੰਪਨੀ ਦੇ ਖਜ਼ਾਨੇ ਭਰਨ ਵਿਚ ਪੂਰੀ ਮਦਦ ਕੀਤੀ।
ਮੁੱਖ ਮੰਤਰੀ ਨੇ ਕਿਹਾ, “ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਸਾਡੇ ਸਿਆਸਤਦਾਨਾਂ ਨੇ ਆਪਣੇ ਹੀ ਲੋਕਾਂ ਨਾਲ ਵਫਾ ਨਹੀਂ ਕਮਾਈ। ਪਿਛਲੇ ਸਮੇਂ ਵਿਚ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਨੇ ਆਪਣੇ ਲੋਕਾਂ ਦੇ ਹਿੱਤ ਸੋਚਣ ਦੀ ਬਜਾਏ ਸੂਬੇ ਦੇ ਖਜ਼ਾਨੇ ਦੋਵੇਂ ਹੱਥੀ ਲੁਟਾਏ। ਇਸ ਦੀ ਸਪੱਸ਼ਟ ਮਿਸਾਲ ਇਸ ਪ੍ਰਾਜੈਕਟ ਤੋਂ ਮਿਲਦੀ ਹੈ ਕਿ ਕਿਵੇਂ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਜੋ ਸਮਝੌਤੇ ਕਰਨ ਮੌਕੇ ਕਾਂਗਰਸ ਸਰਕਾਰ ਵਿਚ ਲੋਕ ਨਿਰਮਾਣ ਮੰਤਰੀ ਸਨ ਅਤੇ ਅਕਾਲੀ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅੰਦਰਖਾਤੇ ਕੰਪਨੀ ਨਾਲ ਮਿਲੀਭੁਗਤ ਕਰਕੇ ਲੋਕਾਂ ਦੀਆਂ ਜੇਬਾਂ ਉਤੇ ਡਾਕਾ ਮਰਵਾਉਂਦੇ ਰਹੇ। ‘ਰਾਜ ਨਹੀਂ ਸੇਵਾ’ ਦਾ ਢਿੰਡੋਰਾ ਪਿੱਟਣ ਵਾਲੇ ਕੰਪਨੀ ਦੀ ਸੇਵਾ ਵਿਚ ਲੱਗੇ ਰਹੇ। ਇਨ੍ਹਾਂ ਨੇਤਾਵਾਂ ਨੂੰ ਲੋਕਾਂ ਸਾਹਮਣੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਨਾਲ ਧ੍ਰੋਹ ਕਿਉਂ ਕਮਾਇਆ। ”
ਇਸ ਪ੍ਰਾਜੈਕਟ ਦੇ ਪਿਛੋਕੜ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ 123.64 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਤਹਿਤ ਰੋਹਨ ਰਾਜਦੀਪ ਟੋਲਵੇਅਜ਼ ਕੰਪਨੀ ਨੇ 104.96 ਕਿਲੋਮੀਟਰ ਸੜਕ ਬਣਾਉਣੀ ਸੀ ਅਤੇ ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ 6 ਦਸੰਬਰ, 2005 ਵਿਚ ਸਮਝੌਤਾ ਹੋਇਆ ਤੇ ਉਸ ਵੇਲੇ ਪ੍ਰਤਾਪ ਸਿੰਘ ਬਾਜਵਾ ਲੋਕ ਨਿਰਮਾਣ ਮੰਤਰੀ ਸਨ। ਉਸ ਮੌਕੇ ਕੈਪਟਨ ਸਰਕਾਰ ਨੇ ਕੰਪਨੀ ਉਤੇ ਮਿਹਰਬਾਨ ਹੁੰਦਿਆਂ 104.96 ਕਰੋੜ ਰੁਪਏ ਦੇ ਕੁੱਲ ਪ੍ਰਾਜੈਕਟ ਵਿੱਚੋਂ 49.45 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਸੀ। ਕੰਪਨੀ ਨੇ ਸਾਲ 2007 ਵਿਚ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ 6 ਮਾਰਚ, 2007 ਨੂੰ ਇਹ ਤਿੰਨੇ ਟੋਲ ਚਾਲੂ ਕਰ ਦਿੱਤੇ ਸਨ। ਸਮਝੌਤੇ ਤਹਿਤ ਕੰਪਨੀ ਨੇ 5 ਮਾਰਚ, 2013 ਤੱਕ ਸੜਕ ਉਤੇ ਲੁੱਕ ਪਾਉਣ ਦਾ ਕੰਮ ਪੂਰਾ ਕਰਨਾ ਸੀ ਪਰ ਇਹ ਕੰਮ 30 ਅਪ੍ਰੈਲ, 2015 ਨੂੰ ਪੂਰਾ ਕੀਤਾ ਗਿਆ ਜੋ 786 ਦਿਨ ਲੇਟ ਸੀ। ਇਸ ਦੇਰੀ ਲਈ ਕੰਪਨੀ ਉਤੇ 24.30 ਕਰੋੜ ਜੁਰਮਾਨਾ ਅਤੇ 37.30 ਕਰੋੜ ਰੁਪਏ ਵਿਆਜ ਸਮੇਤ ਕੁੱਲ 61.60 ਕਰੋੜ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਜਾ ਸਕਦਾ ਸੀ ਪਰ ਉਸ ਮੌਕੇ ਦੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਜੁਰਮਾਨਾ ਵਸੂਲਣ ਦੀ ਬਜਾਏ ਮੁਆਫ ਕਰ ਦਿੱਤਾ ਜੋ ਪੰਜਾਬ ਦੇ ਲੋਕਾਂ ਨੂੰ ਸ਼ਰੇਆਮ ਧੋਖਾ ਦੇਣ ਵਾਲਾ ਕਦਮ ਸੀ। ਦੂਜੀ ਵਾਰ ਲੁੱਕ ਪਾਉਣ ਦਾ ਕੰਮ 5 ਮਾਰਚ, 2018 ਨੂੰ ਪੂਰਾ ਹੋਣਾ ਸੀ ਜੋ 979 ਦਿਨਾਂ ਦੀ ਦੇਰੀ ਨਾਲ 9 ਨਵੰਬਰ, 2020 ਨੂੰ ਪੂਰਾ ਹੋਇਆ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਸ ਦੇਰੀ ਲਈ ਨੋਟਿਸ ਤੱਕ ਵੀ ਜਾਰੀ ਨਾ ਕੀਤਾ। ਇਸ ਤੋਂ ਬਾਅਦ ਤੀਜੀ ਵਾਰ ਲੁੱਕ ਪਾਉਣ ਦਾ ਕੰਮ ਜਨਵਰੀ, 2023 ਤੱਕ ਪੂਰਾ ਹੋਣਾ ਸੀ ਪਰ ਉਹ ਵੀ ਸਿਰੇ ਨਾਲ ਚੜਿਆ। ਮੁੱਖ ਮੰਤਰੀ ਨੇ ਦੱਸਿਆ ਕਿ ਟੋਲ ਕੰਪਨੀ ਨੇ ਸਾਡੀ ਸਰਕਾਰ ਪਾਸੋਂ ਕੋਵਿਡ ਦੇ ਸਮੇਂ ਦੇ 101 ਦਿਨ ਅਤੇ ਕਿਸਾਨ ਅੰਦੋਲਨ ਦੀ ਆੜ ਵਿਚ 432 ਦਿਨਾਂ ਦਾ ਹਵਾਲਾ ਦਿੰਦੇ ਹੋਏ 533 ਦਿਨਾਂ ਦੀ ਮੋਹਲਤ ਮੰਗੀ ਸੀ ਤੇ ਅਸੀਂ ਇਸ ਮੰਗ ਨੂੰ ਮੁੱਢੋਂ ਰੱਦ ਕਰ ਦਿੱਤਾ ਗਿਆ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਤਿੰਨ ਟੋਲ 21 ਸਤੰਬਰ, 2013 ਤੱਕ ਬੰਦ ਹੋ ਜਾਣੇ ਚਾਹੀਦੇ ਸਨ ਪਰ ਅਕਾਲੀ ਸਰਕਾਰ ਨੇ ਬੰਦ ਨਹੀਂ ਕੀਤੇ। ਇਸ ਤੋਂ 21 ਸਤੰਬਰ, 2018 ਨੂੰ ਫੇਰ ਬੰਦ ਕੀਤੇ ਜਾ ਸਕਦੇ ਸਨ ਪਰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਦੇ ਹਿੱਤਾਂ ਦੇ ਉਲਟ ਜਾਂਦੇ ਹੋਏ ਕੰਪਨੀ ਨੂੰ ਟੋਲ ਚਾਲੂ ਰੱਖਣ ਦੀ ਖੁੱਲ੍ਹ ਦਿੱਤੀ। ਜੇਕਰ ਅੱਜ ਵੀ ਅਕਾਲੀਆਂ ਜਾਂ ਕਾਂਗਰਸ ਦੀ ਸਰਕਾਰ ਹੁੰਦੀ ਤਾਂ ਏਹ ਟੋਲ ਕਦੇ ਵੀ ਬੰਦ ਨਾ ਹੁੰਦੇ।
ਵਿਰੋਧੀ ਪਾਰਟੀਆਂ ਦੀ ਨਿੱਜੀ ਮੁਫਾਦਾਂ ਦੀ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨਾਲ ਕੰਪਨੀ ਦੀ ਸਾਂਝ ਏਨੀ ਗੂੜੀ ਸੀ ਕਿ ਸਮਝੌਤੇ ਦੇ ਕਲਾਜ਼ ਵਿਚ ਸਪੱਸ਼ਟ ਦਰਜ ਕਰ ਦਿੱਤਾ ਗਿਆ ਉਲੰਘਣਾ ਹੋਣ ਦੀ ਸੂਰਤ ਵਿਚ ਕੰਪਨੀ ਨੂੰ 6.12 ਕਰੋੜ ਰੁਪਏ ਤੋਂ ਵੱਧ ਜੁਰਮਾਨਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਉਲੰਘਣਾ ਕਰਨ ਲਈ ਕੰਪਨੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸਮਝੌਤੇ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਲਈ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੇ ਹਰਭਜਨ ਸਿੰਘ ਈ.ਟੀ.ਓ. ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 10.52 lakh rupeesBhagwant Mannpropunjabtvthe closurethree toll plazas
Share210Tweet131Share52

Related Posts

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025
Load More

Recent News

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਕਿਸ ਸਮੇਂ ਕਰਨੀ ਚਾਹੀਦੀ ਹੈ ਗਰਮ ਜਾਂ ਠੰਡੀ ਸਿਕਾਈ, ਜਾਣੋ ਕੀ ਹੈ ਕਿਹੜੀ ਸੱਟ ‘ਤੇ ਬਿਹਤਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਹੁਣ ONLINE GAMES ‘ਤੇ ਲੱਗੇਗਾ BAN, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਮਿਲੇਗੀ ਸਖ਼ਤ ਸਜਾ

ਅਗਸਤ 20, 2025

ਭਾਰਤ ਤੇ ਚੀਨ ਦੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਵਿਚਾਲੇ ਇਨ੍ਹਾਂ ‘ਤੇ ਬਣੀ ਸਹਿਮਤੀ

ਅਗਸਤ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.