ਜਿਲਾ ਕਪੂਰਥਲਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਿੰਡ ਬਿਧੀਪੁਰ ਵਿਖੇ ਘਰੇਲੂ ਝਗੜੇ ਦੌਰਾਨ ਇੱਕ ਔਰਤ ਸਰਪੰਚ ਤੋਂ ਇੰਨੀ ਜ਼ਿਆਦਾ ਤੰਗ ਆ ਗਈ ਕਿ ਉਸ ਔਰਤ ਨੇ ਤੰਗ ਆ ਕੇ ਘਰ ਵਿੱਚ ਫਾਹਾ ਲੈ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ।
ਜਾਣਕਾਰੀ ਅਨੁਸਾਰ ਪਿੰਡ ਵਾਲਿਆਂ ਨੂੰ ਪਤਾ ਲੱਗਣ ਤੇ ਪਿੰਡ ਵਾਸੀਆਂ ਨੇ ਤੁਰੰਤ ਦਰਵਾਜ਼ਾ ਤੋੜ ਕੇ ਫਾਹੇ ਤੋਂ ਲਾ ਕੇ ਸਿਵਿਲ ਹਸਪਤਾਲ ਦਾਖਲ ਕਰਵਾ ਦਿੱਤਾ। ਔਰਤ ਦਾ ਹੁਣ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਔਰਤ ਦੀ ਪਹਿਚਾਣ ਪਰਮਜੀਤ ਕੌਰ ਪਤਨੀ ਜਗਰੂਪ ਸਿੰਘ ਵਾਸੀ ਪਿੰਡ ਬਿਧੀਪੁਰ ਥਾਣਾ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ।
ਜੇਰੇ ਇਲਾਜ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦੇ ਘਰ ਵਿੱਚ ਘਰੇਲੂ ਝਗੜਾ ਚੱਲ ਰਿਹਾ ਸੀ, ਪਿੰਡ ਦੇ ਸਰਪੰਚ ਨੇ ਪੁਰਾਣੀ ਰੰਜਿਸ਼ ਤਹਿਤ ਝਗੜੇ ਦਾ ਰਾਜੀਨਾਮਾ ਕਰਵਾਉਣ ਦੀ ਬਜਾਏ ਉਲਟਾ ਉਸ ਨਾਲ ਕਥਿਤ ਤੌਰ ਤੇ ਗਾਲੀ ਗਲੋਚ ਕੀਤੀ ਜੋ ਕਿ ਅਕਸਰ ਉਹਨਾਂ ਨੂੰ ਤੰਗ ਪਰੇਸ਼ਾਨ ਵੀ ਕਰਦਾ ਰਹਿੰਦਾ ਹੈ ਜਿਸ ਤੋਂ ਦੁਖੀ ਹੋ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ।
ਪਿੰਡ ਵਾਸੀਆਂ ਨੇ ਉਸ ਦੇ ਘਰ ਦਾ ਦਰਵਾਜ਼ਾ ਤੋੜ ਕੇ ਉਸ ਨੂੰ ਫਾਹੇ ਤੋਂ ਹੇਠਾਂ ਉਤਾਰਿਆ ਅਤੇ ਸਿਵਲ ਹਸਪਤਾਲ ਦਾਖਲ ਕਰਵਾਇਆ। ਜਿਸ ਦਾ ਸਿਵਲ ਹਸਪਤਾਲ ਵਿੱਚ ਡਿਊਟੀ ਡਾਕਟਰ ਨਵਦੀਪ ਸਿੰਘ ਵੱਲੋਂ ਇਲਾਜ ਜਾਰੀ ਹੈ ਅਤੇ ਇਸ ਸਬੰਧੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।