ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਘੱਗਰ ਨਦੀ ਵਿੱਚ ਪਾਣੀ ਦੇ ਤੇਜ਼ ਵਹਾਅ ਵਿੱਚ ਇੱਕ ਔਰਤ ਆਪਣੀ ਕਾਰ ਸਮੇਤ ਵਹਿ ਗਈ। ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਔਰਤ ਨੂੰ ਕਾਰ ‘ਚੋਂ ਬਾਹਰ ਕੱਢਿਆ ਅਤੇ ਫਿਰ ਇਲਾਜ ਲਈ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਇੱਕ ਔਰਤ ਘੱਗਰ ਨਦੀ ਨੇੜੇ ਸਥਿਤ ਮੰਦਰ ਵਿੱਚ ਪੂਜਾ ਕਰਨ ਗਈ ਸੀ। ਇਸ ਦੌਰਾਨ ਬਰਸਾਤ ਕਾਰਨ ਪਾਣੀ ਦਾ ਵਹਾਅ ਵੱਧ ਗਿਆ ਅਤੇ ਕਾਰ ਸਮੇਤ ਔਰਤ ਘੱਗਰ ਨਦੀ ਵਿੱਚ ਰੁੜ੍ਹ ਗਈ। ਖੁਸ਼ਕਿਸਮਤੀ ਨਾਲ ਕਾਰ ਘੱਗਰ ਪੁਲ ਦੇ ਹੇਠਾਂ ਖੰਭੇ ਨਾਲ ਜਾ ਟਕਰਾਈ। ਲੋਕਾਂ ਨੇ ਦੇਖਿਆ ਅਤੇ ਬਚਾਉਣ ਲਈ ਭੱਜ ਆਏ।
ਹਾਦਸੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਵੀ ਦਿੱਤੀ ਗਈ। ਸੂਚਨਾ ਮਿਲਦੇ ਹੀ ਸੈਕਟਰ-1 ਪੁਲਸ ਚੌਕੀ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਵੀ ਆ ਗਈ। ਔਰਤ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਸੈਕਟਰ-6 ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਔਰਤ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਫਿਲਹਾਲ ਉਸਦਾ ਇਲਾਜ ਚੱਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h