2009 ਵਿੱਚ ਭਾਜਪਾ 3 ਲੱਖ ਤੋਂ ਵੱਧ ਦੇ ਫਰਕ ਨਾਲ ਸਿਰਫ਼ 1 ਸੀਟ ਜਿੱਤ ਸਕੀ ਸੀ ਪਰ 2019 ਵਿੱਚ ਅਜਿਹੀਆਂ ਸੀਟਾਂ ਦੀ ਗਿਣਤੀ 105 ਹੋ ਗਈ। ਭਾਜਪਾ ਨੇ ਆਪਣਾ ਵੋਟ ਬੈਂਕ ਮਜ਼ਬੂਤ ਕਰ ਲਿਆ ਹੈ ਅਤੇ ਸ਼ਾਇਦ ਇਸੇ ਲਈ ਉਹ ਆਪਣੀਆਂ ਸੀਟਾਂ ਬਰਕਰਾਰ ਰੱਖਣ ਲਈ ਆਸਵੰਦ ਨਜ਼ਰ ਆ ਰਹੀ ਹੈ।
ਭਾਰਤ ਵਿੱਚ ਇੱਕ ਆਮ ਧਾਰਨਾ ਹੈ ਕਿ ਔਰਤਾਂ ਘੱਟ ਵੋਟ ਪਾਉਣ ਲਈ ਨਿਕਲਦੀਆਂ ਹਨ, ਪਰ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪਹਿਲੀ ਵਾਰ ਔਰਤਾਂ ਦੀ ਵੋਟ ਪ੍ਰਤੀਸ਼ਤ ਪੁਰਸ਼ਾਂ ਨਾਲੋਂ ਵੱਧ ਸੀ। ਸ਼ਾਇਦ ਇਸੇ ਲਈ ਇਸ ਚੋਣ ਵਿੱਚ ਮਹਿਲਾ ਵੋਟਰਾਂ ਨੂੰ ਲੁਭਾਉਣ ਲਈ ਬਹੁਤ ਕੋਸ਼ਿਸ਼ ਕੀਤੀ ਜਾ ਰਹੀ ਹੈ।
ਭਾਜਪਾ ਅਤੇ ਕਾਂਗਰਸ ਭਾਵੇਂ ਦੇਸ਼ ਦੀਆਂ ਦੋ ਵੱਡੀਆਂ ਪਾਰਟੀਆਂ ਹੋਣ ਪਰ 2009 ਅਤੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਮਾਇਆਵਤੀ ਦੀ ਬਹੁਜਨ ਸਮਾਜ ਪਾਰਟੀ ਨੇ ਦੇਸ਼ ਵਿੱਚ ਸਭ ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਉਤਾਰੇ ਸਨ। ਹਾਲਾਂਕਿ 2014 ਵਿੱਚ 503 ਉਮੀਦਵਾਰ ਖੜ੍ਹੇ ਕਰਨ ਦੇ ਬਾਵਜੂਦ ਕੋਈ ਸੀਟ ਨਹੀਂ ਜਿੱਤ ਸਕੀ।