ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੇ ਜਾ ਰਹੇ ਮਹਿਲਾ ਟੀ-20 ਵਰਲਡ ਕੱਪ ‘ਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਹਾਸਲ ਕਰ ਲਈ ਹੈ। ਭਾਰਤ ਵੱਲੋਂ ਜੇਮਿਮਾਹ ਰੌਡਰਿਗਜ਼ ਨੇ (53) ਤੇ ਰੀਚਾ ਘੋਸ਼ (31) ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ ਜਿੱਤ ਦੁਆਈ। ਇਸ ਤੋਂ ਪਹਿਲਾਂ ਭਾਰਤ ਨੇ 93 ਦੌੜਾਂ ਤੇ ਤਿੰਨ ਵਿਕਟਾਂ ਗੁਆ ਲਈਆਂ ਹਨ। ਭਾਰਤ ਦੀ ਕਪਤਾਨ ਹਰਮਨਪ੍ਰੀਤ ਕੌਰ 16 ਦੌੜਾਂ ਬਣਾ ਕੇ ਆਉਟ ਹੋ ਗਈ। ਯਸਤੀਕਾ ਭਾਟੀਆ ਨੇ 17 ਤੇ ਸ਼ੈਫਾਲੀ ਵਰਮਾ ਨੇ 33 ਦੌੜਾਂ ਦੀ ਪਾਰੀ ਖੇਡੀ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਭਾਰਤ ਨੂੰ 150 ਦੌੜਾਂ ਦਾ ਟੀਚਾ ਦਿੱਤਾ ਹੈ। ਪਾਕਿ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ‘ਚ ਚਾਰ ਵਿਕਟਾਂ ਗੁਆ ਕੇ 149 ਦੌੜਾਂ ਬਣਾਈਆਂ। ਭਾਰਤ ਨੂੰ ਮੈਚ ਜਿੱਤਣ ਲਈ 20 ਓਵਰਾਂ ‘ਚ 150 ਦੌੜਾਂ ਦੀ ਲੋੜ ਹੈ। ਪਾਕਿਸਤਾਨ ਵੱਲੋਂ ਕਪਤਾਨ ਬਿਸਮਾਹ ਮਾਰੂਫ ਨੇ ਸੱਭ ਤੋਂ ਵੱਧ ਨਾਬਾਦ 68 ਦੌੜਾਂ ਬਣਾਈਆਂ, ਜਦਕਿ ਭਾਰਤ ਦੀ ਰਾਧਾ ਯਾਦਵ ਨੇ ਚਾਰ ਓਵਰਾਂ ਚ 21 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ।
ਟੀਮਾਂ ਇਸ ਤਰ੍ਹਾਂ ਹਨ-
ਭਾਰਤ : ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਦੇਵਿਕਾ ਵੈਦ, ਰਾਧਾ ਯਾਦਵ, ਰੇਣੂਕਾ ਠਾਕੁਰ, ਅੰਜਲੀ ਸਰਵਾਨੀ, ਪੂਜਾ ਵਸਤਾਰਕਰ, ਰਾਜੇਸ਼ਵਰੀ ਗਾਇਕਵਾੜ, ਸ਼ਿਖਾ ਪਾਂਡੇ।
ਪਾਕਿਸਤਾਨ : ਬਿਸਮਾਹ ਮਾਰੂਫ (ਕਪਤਾਨ), ਏਮਾਨ ਅਨਵਰ, ਆਲੀਆ ਰਿਆਜ, ਆਇਸ਼ਾ ਨਸੀਮ, ਸਦਫ ਸ਼ਮਾਸ, ਫਾਤਿਮਾ ਸਨਾ, ਜਾਵੇਰੀਆ ਵਦੂਦ, ਮੁਨੀਬਾ ਅਲੀ, ਨਸ਼ਰਾ ਸੰਧੂ, ਨਿਦਾ ਡਾਰ, ਓਮੈਮਾ ਸੋਹੇਲ, ਸਾਦਿਆ ਇਕਬਾਲ, ਸਿਦਰਾ ਅਮੀਨ, ਸਿਦਰਾ ਨਵਾਜ, ਤੁਬਾ ਹਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h