ਸ਼ਨੀਵਾਰ, ਸਤੰਬਰ 13, 2025 03:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ

Mann Met Tata Group representatives: ਮੁੱਖ ਮੰਤਰੀ ਨੇ ਇਸ ਪਹਿਲਕਦਮੀ ਨੂੰ ‘ਨਵੇਂ ਯੁੱਗ ਦੀ ਸ਼ੁਰੂਆਤ’ ਦੱਸਿਆ ਕਿਉਂਕਿ ਪਹਿਲਾਂ ਇਹ ਸਮਝੌਤਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਸੀ ਜਦਕਿ ਸੂਬੇ ਦੀ ਤਰੱਕੀ ਨੂੰ ਹੁਲਾਰਾ ਦੇਣ ਦੀ ਦਿਸ਼ਾ ਵੱਲ ਹੁਣ ਜ਼ਮੀਨੀ ਪੱਧਰ 'ਤੇ ਕੰਮ ਸ਼ੁਰੂ ਹੋ ਗਿਆ ਹੈ।

by ਮਨਵੀਰ ਰੰਧਾਵਾ
ਜਨਵਰੀ 25, 2023
in ਕਾਰੋਬਾਰ, ਪੰਜਾਬ
0

ਮੁੰਬਈ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਅੱਜ ਸੂਬੇ ਨੇ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਵੱਡੀ ਪੁਲਾਂਘ ਪੁੱਟੀ। ਟਾਟਾ ਸਟੀਲ ਨੇ ਲੁਧਿਆਣਾ ਵਿਖੇ ਪਹਿਲੇ ਪੜਾਅ ਵਿੱਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਅਧਾਰਤ ਆਪਣਾ ਸਟੀਲ ਪਲਾਂਟ ਸਥਾਪਤ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ।

ਟਾਟਾ ਗਰੁੱਪ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਅਸੀਂ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ।

ਮੁੱਖ ਮੰਤਰੀ ਨੇ ਇਸ ਵੱਕਾਰੀ ਪ੍ਰੋਜੈਕਟ ‘ਤੇ ਕੰਮ ਸ਼ੁਰੂ ਕਰਨ ਲਈ ਟਾਟਾ ਗਰੁੱਪ ਨੂੰ ਵਧਾਈ ਦਿੰਦਿਆਂ ਇਸ ਪ੍ਰੋਜੈਕਟ ਵਿੱਚ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਵਿੱਚ ਇਸ ਵਿਸ਼ਵ ਪ੍ਰਸਿੱਧ ਕੰਪਨੀ ਵੱਲੋਂ ਕੀਤਾ ਗਿਆ ਪਹਿਲਾ ਨਿਵੇਸ਼ ਹੈ ਅਤੇ ਜਮਸ਼ੇਦਪੁਰ ਤੋਂ ਬਾਅਦ ਦੇਸ਼ ਵਿੱਚ ਕੀਤਾ ਦੂਜਾ ਸਭ ਤੋਂ ਵੱਡਾ ਨਿਵੇਸ਼ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਕੀਤਾ ਨਿਵੇਸ਼ ਸੂਬੇ ਨੂੰ ਉਦਯੋਗਿਕ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਪਹੁੰਚਾ ਦੇਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।

ਮੁੱਖ ਮੰਤਰੀ ਨੇ ਇਸ ਪਹਿਲਕਦਮੀ ਨੂੰ ‘ਨਵੇਂ ਯੁੱਗ ਦੀ ਸ਼ੁਰੂਆਤ’ ਦੱਸਿਆ ਕਿਉਂਕਿ ਪਹਿਲਾਂ ਇਹ ਸਮਝੌਤਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਸੀ ਜਦਕਿ ਸੂਬੇ ਦੀ ਤਰੱਕੀ ਨੂੰ ਹੁਲਾਰਾ ਦੇਣ ਦੀ ਦਿਸ਼ਾ ਵੱਲ ਹੁਣ ਜ਼ਮੀਨੀ ਪੱਧਰ ‘ਤੇ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਪਹਿਲਾਂ ਕੰਪਨੀਆਂ ਨੂੰ ਸੂਬੇ ਦੇ ਰਸੂਖਵਾਨ ਪਰਿਵਾਰਾਂ ਨਾਲ ਸਮਝੌਤੇ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਪ੍ਰਗਤੀਸ਼ੀਲ ਅਤੇ ਸ਼ਾਂਤਮਈ ਪੰਜਾਬ ਦੀ ਸਿਰਜਣਾ ਲਈ ਸੂਬੇ ਦੇ ਲੋਕਾਂ ਨਾਲ ਇਹ ਸਮਝੌਤੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਪ੍ਰੋਜੈਕਟ ਤੋਂ ਬਹੁਤ ਲਾਭ ਮਿਲੇਗਾ, ਜੋ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਟਾਟਾ ਗਰੁੱਪ ਲੁਧਿਆਣਾ ਵਿਖੇ ਸਥਾਪਤ ਕੀਤੇ ਜਾਣ ਵਾਲੇ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਲਗਭਗ 2600 ਕਰੋੜ ਰੁਪਏ ਦਾ ਨਿਵੇਸ਼ ਕਰ ਰਿਹਾ ਹੈ ਜੋ ਪੰਜਾਬ ਸਰਕਾਰ ਦੇ ਹਾਈ-ਟੈਕ ਵੈਲੀ ਇੰਡਸਟਰੀਅਲ ਪਾਰਕ ਦੇ ਨਾਲ ਲੱਗਦਾ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਵੱਕਾਰੀ ਪ੍ਰੋਜੈਕਟ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਲੈਕਟ੍ਰਿਕ ਆਰਕ ਭੱਠੀ ਅਧਾਰਿਤ ਪਲਾਂਟ 0.75 ਐਮਟੀਪੀਏ ਤਿਆਰ ਸਟੀਲ ਦਾ ਉਤਪਾਦਨ ਕਰੇਗਾ ਅਤੇ ਸਟੀਲ ਬਣਾਉਣ ਦੀ ਪ੍ਰਕਿਰਿਆ ਲਈ ਕੱਚਾ ਮਾਲ 100 ਫ਼ੀਸਦੀ ਸਕ੍ਰੈਪ ਹੋਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪਲਾਂਟ ਪੀ.ਐਸ.ਆਈ.ਈ.ਸੀ. ਵੱਲੋਂ ਵਿਕਸਤ ਕੀਤੇ ਗਏ ਅਤਿ-ਆਧੁਨਿਕ ਉਦਯੋਗਿਕ ਪਾਰਕ ਦੇ ਨਾਲ ਲਗਦੀ 115 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਉਦਯੋਗਿਕ ਵਿਕਾਸ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannIndustrial Revolutionludhianapro punjab tvPunjab CMpunjab governmentPunjab Industrial Developmentpunjab newsTata Group RepresentativesTata Steel
Share216Tweet135Share54

Related Posts

ਬਿਜਲੀ ਦੀ ਸੱਮਸਿਆ ਨੂੰ ਹੱਲ ਕਰਕੇ ਪੰਜਾਬ ਸਰਕਾਰ ਵੱਲੋਂ ਜ਼ੀਰੋ ਬਿੱਲ ਸਕੀਮ’

ਸਤੰਬਰ 13, 2025

ਪੰਜਾਬ ਦੇ ਇਨ੍ਹਾਂ ਲੋਕਾਂ ਨੂੰ ਇੱਕ ਮਹੀਨੇ ‘ਚ ਮਿਲੇਗਾ ਮੁਆਵਜਾ

ਸਤੰਬਰ 13, 2025

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਹੜ੍ਹ ਪੀੜਿਤਾਂ ਦੀ ਮਦਦ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ 10 ਲੱਖ ਦਾ ਯੋਗਦਾਨ

ਸਤੰਬਰ 12, 2025

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਹੜ੍ਹ ਪੀੜਤਾਂ ਲਈ ਕੀਤੀ ਇਹ ਅਪੀਲ, ਦੇਖੋ ਕੀ ਕਿਹਾ

ਸਤੰਬਰ 12, 2025
Load More

Recent News

ਦਿੱਲੀ HC ਤੋਂ ਬਾਅਦ ਤਾਜ ਪੈਲੇਸ ਨੂੰ ਮਿਲੀ ਬੰ/ਬ ਨਾਲ ਉ.ਡਾ.ਉਣ ਦੀ ਧ/ਮ/ਕੀ, ਅਲਰਟ ‘ਤੇ ਏਜੰਸੀਆਂ

ਸਤੰਬਰ 13, 2025

ਹਿਮਾਚਲ ਦੇ ਬਿਲਾਸਪੁਰ ‘ਚ ਫ/ਟਿ/ਆ ਬੱਦਲ, 10 ਤੋਂ ਵੱਧ ਵਾਹਨ ਮਲਬੇ ਹੇਠ ਦੱ/ਬੇ

ਸਤੰਬਰ 13, 2025

ਵੱਡਾ ਹਾਦਸਾ ਟਲਿਆ! ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਦੇ HOT AIR BALLOON ਨੂੰ ਲੱਗ ਗਈ ਅੱਗ

ਸਤੰਬਰ 13, 2025

ਬਿਜਲੀ ਦੀ ਸੱਮਸਿਆ ਨੂੰ ਹੱਲ ਕਰਕੇ ਪੰਜਾਬ ਸਰਕਾਰ ਵੱਲੋਂ ਜ਼ੀਰੋ ਬਿੱਲ ਸਕੀਮ’

ਸਤੰਬਰ 13, 2025

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ 3 ਰੇਲਗੱਡੀਆਂ ਨੂੰ ਹਰੀ ਝੰਡੀ ਦਿਖਾਈ, ਬੈਰਾਬੀ-ਸਾਈਰੰਗ ਰੇਲਵੇ ਲਾਈਨ ਦਾ ਉਦਘਾਟਨ ਕੀਤਾ

ਸਤੰਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.