ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਗਲੋਬਲ ਬ੍ਰਾਂਡ ਅੰਬੈਸਡਰ ਕੁਲਵੰਤ ਸਿੰਘ ਧਾਲੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ।
ਧਾਲੀਵਾਲ ਨੇ ਮੁੱਖ ਮੰਤਰੀ ਚੰਨੀ ਨੂੰ ਉਨ੍ਹਾਂ ਦੀ ਸੰਸਥਾ ਵੱਲੋਂ ਇਸ ਘਾਤਕ ਬਿਮਾਰੀ ਵਿਰੁੱਧ ਸ਼ੁਰੂ ਕੀਤੀ ਗਈ ਲੜਾਈ ਬਾਰੇ ਜਾਣੂ ਕਰਵਾਇਆ। ਸੂਬੇ ਵਿੱਚੋਂ ਕੈਂਸਰ ਦੇ ਖਾਤਮੇ ਲਈ ਧਾਲੀਵਾਲ ਦੇ ਯਤਨਾਂ ਤੋਂ ਬਹੁਤ ਪ੍ਰਭਾਵਿਤ ਹੋਏ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਇਸ ਕਾਰਜ ਲਈ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੱਤਾ।