ਬਰਨਾਲਾ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਰਨਾਲਾ ਵਿੱਚ ਤਪਾ ਮੰਡੀ ਦੇ ਇੱਕ ਸਰਕਾਰੀ ਹਸਪਤਾਲ ਦੀ ਵੱਡੀ ਲਾਪਰਵਾਹੀ ਵਾਪਰੀ ਗਈ ਹੈ।
ਦੱਸ ਦੇਈਏ ਕਿ ਸਰਕਾਰੀਆ ਹਸਪਤਾਲ ਵਿੱਚ ਇੱਕ ਔਰਤ ਗੋਡਿਆਂ ਦਾ ਆਪਰੇਸ਼ਨ ਕਰਾਉਣ ਲਈ ਆਈ ਸੀ ਜਿਸਦੇ ਇਲਾਜ ਦੌਰਾਨ ਹਸਪਤਾਲ ਦੇ ਡਾਕਟਰਾਂ ਦੀ ਥਾਂ ਸਫਾਈ ਕਰਮਚਾਰੀ ਵੱਲੋਂ ਗਲਤ ਇੰਜੈਕਸ਼ਨ ਲਗਾ ਦਿੱਤਾ ਜਿਸ ਕਾਰਨ ਔਰਤ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਡਾਕਟਰਾਂ ਦੀ ਥਾਂ ‘ਤੇ ਸਫਾਈ ਕਰਮਚਾਰੀ ਨੇ ਹੀ ਲਾਇਆ ਮਰੀਜ਼ ਦੇ ਇੰਜੈਕਸ਼ਨ ਲਗਾ ਦਿੱਤਾ ਜਿਸ ਕਾਰਨ ਔਰਤ ਨੂੰ ਉਹ ਦਵਾਈ ਗਲਤ ਅਸਰ ਕਰ ਗਈ ਅਤੇ ਉਸਦੀ ਮੌਤ ਹੋ ਗਈ।
ਦੱਸ ਦੇਈਏ ਕਿ ਪਰਿਵਾਰਿਕ ਮੈਂਬਰਾਂ ਨੇ ਸਿਹਤ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਕਾਨੂੰਨੀ ਕਾਰਵਾਈ ਨੂੰ ਲੈ ਕੇ ਸਰਕਾਰੀ ਹਸਪਤਾਲ ਦੇ ਸਾਹਮਣੇ ਸੜਕ ਤੇ ਧਰਨਾ ਵੀ ਲਗਾਇਆ ਗਿਆ ਹੈ।
ਧਰਨੇ ਤੋਂ ਬਾਅਦ ਪੁਲਿਸ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।