Weather Update: ਮੌਸਮ ਵਿਭਾਗ ਵੱਲੋਂ ਅੱਜ ਭਾਵ 7 ਅਪ੍ਰੈਲ ਨੂੰ ਲੂ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਇਹ ਅਲਰਟ 10 ਅਪ੍ਰੈਲ ਤੱਕ ਕੀਤਾ ਗਿਆ ਹੈ।
ਉਥੇ ਹੀ ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦੇ ਵਿੱਚ ਤਾਪਮਾਨ 1.7 ਡਿਗਰੀ ਤੱਕ ਵੱਧ ਗਿਆ ਹੈ। ਜੇਕਰ ਦੇਖਿਆ ਜਾਵੇ ਤਾਂ ਤਾਪਮਾਨ ਸਧਾਰਨ ਤੋਂ 4.8 ਡਿਗਰੀ ਵੱਧ ਗਿਆ ਹੈ।
ਜਾਣਕਾਰੀ ਅਨੁਸਾਰ ਸਭ ਤੋਂ ਵੱਧ ਤਾਪਮਾਨ 39.7 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਤਾਪਮਾਨ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਸ਼ਹਿਰਾਂ ਵਿੱਚ ਤਾਪਮਾਨ 32.0 ਡਿਗਰੀ ਸੈਲਸੀਅਸ ਤੋਂ ਉੱਪਰ ਹੈ।
ਮੌਸਮ ਵਿਭਾਗ ਅਨੁਸਾਰ 4 ਤੋਂ 10 ਅਪ੍ਰੈਲ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ, ਅਪ੍ਰੈਲ ਵਿੱਚ ਹੁਣ ਤੱਕ 100% ਘੱਟ ਬਾਰਿਸ਼ ਹੋਈ ਹੈ।
ਆਮ ਤੌਰ ‘ਤੇ ਅਪ੍ਰੈਲ ਦੇ ਮਹੀਨੇ ਵਿੱਚ 0.4 ਮਿਲੀਮੀਟਰ ਬਾਰਿਸ਼ ਹੁੰਦੀ ਹੈ। ਪਰ ਇਸ ਵਾਰ ਅਜਿਹਾ ਨਹੀਂ ਹੋਇਆ। ਹਾਲਾਂਕਿ, ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ।