Yograj Singh Joined Politics: ਉੱਘੇ ਪੰਜਾਬੀ ਅਦਾਕਾਰ ਅਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਰਾਜਨੀਤੀ ਨਾਲ ਜੁੜਣ ਦਾ ਵੱਡਾ ਐਲਾਨ ਵੀ ਕੀਤਾ।
ਕ੍ਰਿਕਟ ਤੋਂ ਬਾਅਦ ਯੋਗਰਾਜ ਸਿੰਘ ਆਪਣੀ ਸਿਆਸੀ ਪਾਰੀ ਸ਼ੁਰੂ ਕਰਨ ਜਾ ਰਹੇ। ਇਸ ਦੇ ਲਈ ਉਨ੍ਹਾਂ ਨੇ ਲੋਕਸਭਾ ਚੋਣਾਂ ‘ਚ ਕਿਸਮਤ ਅਜ਼ਮਾਉਣ ਲਈ ਚੋਣ ਮੈਦਾਨ ‘ਚ ਉਤਰਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਉਨ੍ਹਾਂ ਕਿਹਾ ਕਿ ਉਹ ਆਪਣੇ ਗੁਰੂ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ ਤੇ ਉਨ੍ਹਾਂ ਦੇ ਗੁਰੂ ਸਾਹਿਬ ਨੇ ਹੁਕਮ ਕੀਤਾ ਹੈ ਕਿ ਉਹ ਇਸ ਵਾਰ ਆਗਾਮੀ ਲੋਕ ਸਭਾ ਚੋਣ ਲਈ ਆਨੰਦਪੁਰ ਸਾਹਿਬ ਤੋਂ ਚੋਣ ਲੜਨ ਅਤੇ ਲੋਕ ਭਲਾਈ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣ।
ਉਨ੍ਹਾਂ ਇਹ ਵੀ ਕਿਹਾ ਕਿ ਬਾਬਾ ਜੀ ਨੇ ਆਪਣੀ ਡਿਊਟੀ ਲਗਾਈ ਹੈ, ਉਹ ਜੋ ਸੇਵਾ ਮੰਗ ਰਹੇ ਹਨ ਉਹ ਕਰਨ ਲਈ ਤਿਆਰ ਹਨ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਯੋਗਰਾਜ ਸਿੰਘ ਨੇ ਕਿਸ ਪਾਰਟੀ ਵੱਲੋਂ ਚੋਣ ਲੜਨੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਲਦੀ ਹੀ ਸਥਿਤੀ ਸਪੱਸ਼ਟ ਕਰ ਦਿੱਤੀ ਜਾਵੇਗੀ, ਜਿਸ ਪਾਰਟੀ ਤੋਂ ਚੋਣ ਲੜਨ ਦੇ ਹੁਕਮ ਹੋਣਗੇ, ਉਸ ਪਾਰਟੀ ਤੋਂ ਹੀ ਚੋਣ ਲੜੇਗੀ।
ਯੋਗਰਾਜ ਸਿੰਘ ਦੀਆਂ ਆਉਣ ਵਾਲਿਆਂ ਫਿਲਮਾਂ
ਦੱਸ ਦੇਈਏ ਕਿ ਆਉਣ ਵਾਲੇ ਸਮੇਂ ‘ਚ ਯੋਗਰਾਜ ਸਿੰਘ ਦੀਆਂ ਕਈ ਫਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਇਨ੍ਹਾਂ ਵਿੱਚ “ਜੰਗਨਾਮਾ”, ਆਊਟ ਲਾਅ, ਸਰਦਾਰ ਐਂਡ ਸੰਨਜ਼, ਮੌਜਾ ਹੀ ਮੌਜਾ ਅਤੇ ਚੰਬੇ ਦੀ ਬੂਟੀ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h