ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਵਿੱਚ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਵੱਧ ਦੇ ਜਾ ਰਹੇ ਹਨ। ਲਗਾਤਾਰ ਨੌਜਵਾਨ ਗੋਲੀਆਂ ਚਲਾਉਣ ਦੀ ਘਟਨਾ ਦੀ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਚਾਹੇ ਉਹ ਨਸ਼ੇ ਦੀਆਂ ਹਨ ਚਾਹੇ ਉਹ ਲੁੱਟਾਂ ਖੋਹਾਂ ਦੀਆਂ ਹੋਣ। ਪੁਲਿਸ ਪ੍ਰਸ਼ਾਸਨ ਦਾ ਨੌਜਵਾਨਾਂ ਦੇ ਮਨਾਂ ਵਿੱਚ ਕੋਈ ਵੀ ਖੌਫ ਡਰ ਦਿਖਾਈ ਨਹੀਂ ਦੇ ਰਿਹਾ।
ਹੁਣ ਜੰਡਿਆਲਾ ਗੁਰੂ ਤੋਂ ਇੱਕ ਹੋਰ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਗਿਆ ਕਿ ਦੇਰ ਰਾਤ ਇੱਕ ਨੌਜਵਾਨ ਆਪਣੇ ਦੋ ਦੋਸਤਾਂ ਦੇ ਨਾਲ ਬਾਈਕ ‘ਤੇ ਸਵਾਰ ਹੋ ਕੇ ਜਾ ਰਿਹਾ ਸੀ ਤੇ ਰਸਤੇ ਵਿੱਚ ਕਿਸੇ ਨੇ ਪਿੱਛੋਂ ਦੀ ਗੋਲੀ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਮ੍ਰਿਤਕ ਨੌਜਵਾਨ ਦਾ ਨਾਂ ਮਨਪ੍ਰੀਤ ਦੱਸਿਆ ਜਾ ਰਿਹਾ ਹੈ।
ਉਥੇ ਹੀ ਪੀੜਿਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਦਾ ਲੜਕਾ ਆਪਣੇ ਦੋਸਤਾਂ ਦੇ ਨਾਲ ਕਿਸੇ ਕੰਮ ਦੇ ਲਈ ਗਿਆ ਸੀ ਤੇ ਸਾਨੂੰ ਪਤਾ ਲੱਗਾ ਕਿ ਉਸ ਨੂੰ ਪਿੱਛੋਂ ਦੀ ਕਿਸੇ ਨੇ ਗੋਲੀ ਮਾਰ ਕੇ ਮਾਰ ਦਿੱਤਾ ਉੱਥੇ ਹੀ ਪੀੜਿਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਸ ਮੌਕੇ ਥਾਣਾ ਜੰਡਿਆਲਾ ਗੁਰੂ ਦੇ DSP ਰਵਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮਨਪ੍ਰੀਤ ਨਾਮ ਦਾ ਨੌਜਵਾਨ ਆਪਣੇ ਦੋ ਸਾਥੀਆਂ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਤੇ ਪਿੱਛੋਂ ਦੀ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ ਜਿਸਦੇ ਚਲਦੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਉਹਨਾਂ ਕਿਹਾ ਕਿ ਸਾਡੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਆਲੇ ਦੁਆਲੇ ਦੇ CCTV ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਫਿਲਹਾਲ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜਿਆ ਜਾ ਰਿਹਾ ਹੈ।