ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ੇ ਤਸਕਰਾਂ ਦੇ ਘਰਾਂ ਤੇ ਬੁਲਡੋਜ਼ਰ ਐਕਸ਼ਨ ਕੀਤੇ ਜਾ ਰਹੇ ਹਨ ਅਤੇ ਨਸ਼ਾ ਵੀ ਬਰਾਮਦ ਕੀਤਾ ਜਾ ਰਿਹਾ।
ਉੱਥੇ ਦੂਸਰੇ ਪਾਸੇ ਅੰਮ੍ਰਿਤਸਰ ਦੇ ਵਿੱਚ ਇੱਕ ਵਾਰ ਫਿਰ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਇਹ ਮਾਮਲਾ ਅੰਮ੍ਰਿਤਸਰ ਦੇ ਢਪਈ ਇਲਾਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਜਤਿੰਦਰ ਸਿੰਘ ਨਾਮਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।
ਉੱਥੇ ਹੀ ਇਲਾਕਾ ਵਾਸੀਆਂ ਅਤੇ ਮ੍ਰਿਤਿਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਤਿੰਦਰ ਸਿੰਘ ਆਪਣੇ ਪਿੱਛੇ ਦੋ ਬੱਚੇ ਅਤੇ ਆਪਣੀ ਪਤਨੀ ਨੂੰ ਛੱਡ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਜਤਿੰਦਰ ਸਿੰਘ ਬਹੁਤ ਵਧੀਆ ਜ਼ਿੰਦਗੀ ਗੁਜ਼ਾਰ ਰਿਹਾ ਸੀ ਅਤੇ ਮਿਹਨਤ ਮਜਦੂਰੀ ਕਰਕੇ ਆਪਣਾ ਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ ਲੇਕਿਨ ਕੁਝ ਸਮੇਂ ਤੋਂ ਉਹ ਨਸ਼ੇ ਦੇ ਦਲਦਲ ਵਿੱਚ ਫਸ ਚੁੱਕਾ ਸੀ ਜਿਸ ਦੇ ਚਲਦੇ ਉਹ ਜੋ ਕਮਾਉਂਦਾ ਸੀ ਉਹ ਵੀ ਨਸ਼ੇ ਚ ਹੀ ਉਜਾੜ ਦਿੰਦਾ ਸਨ। ਅਤੇ ਇਸੇ ਨਸ਼ੇ ਦੀ ਲੱਤ ਕਰਕੇ ਉਸਦੇ ਬੱਚੇ ਵੀ ਸਕੂਲ ਤੋਂ ਹਟ ਗਏ।
ਅੱਜ ਵੀ ਨਸ਼ੇ ਦੀ ਓਵਰਡੋਜ਼ ਕਰਕੇ ਹੀ ਉਸ ਦੀ ਮੌਤ ਹੋਈ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਤੇ ਇਲਾਕਾ ਵਾਸੀਆਂ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਪੁਰਜੋਰ ਅਪੀਲ ਕਰਦੇ ਹਾਂ ।
ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਕੋਈ ਵੀ ਕੰਪਲੇਂਟ ਦਰਜ ਨਹੀਂ ਕਰਵਾਉਣੀ ਉਹਨਾਂ ਕਿਹਾ ਨਾ ਹੀ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਕੋਈ ਕਾਰਵਾਈ ਕਰਵਾਣਾ ਚਾਹੁੰਦੇ ਹਾਂ ਕਿਉਂਕਿ ਇਸ ਦਾ ਕੋਈ ਵੀ ਇਸਦਾ ਨਤੀਜਾ ਸਾਹਮਣੇ ਨਹੀਂ ਆਉਣਾ। ਸਿਰਫ ਪੋਸਟਮਾਰਟਮ ਦੇ ਨਾਂ ਤੇ ਪਰਿਵਾਰ ਨੂੰ ਭਰੋਸਾ ਦਿੱਤਾ ਜਾਣਾ ਹੈ।