Case of Corruption in PSPCL: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ।
ਛਲੇ ਕੁਝ ਸਮੇਂ ਦੌਰਾਨ ਪੀਐਸਪੀਸੀਐਲ ਦੇ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬਿਜਲੀ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਪੀਐਸਪੀਸੀਐਲ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ਾਮਲ ਇੰਜੀ ਗੁਰਜਿੰਦਰ ਸਿੰਘ, ਐਸਡੀਓ ਡੀਐਸ ਸਬ ਡਿਵੀਜ਼ਨ ਮੁਬਾਰਕਪੁਰ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਜਿਸ ‘ਤੇ ਉਦਯੋਗਿਕ ਕੁਨੈਕਸ਼ਨ ਜਾਰੀ ਕਰਨ ਦੇ ਮਾਮਲੇ ਵਿੱਚ ਬਿਨੈਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲੱਗੇ ਸੀ ਤੇ ਉਸ ਨੂੰ ਪੀ.ਐਸ.ਪੀ.ਸੀ.ਐਲ. ਦੇ ਇਨਫੋਰਸਮੈਂਟ ਵਿੰਗ ਵੱਲੋਂ ਕੀਤੀ ਗਈ ਜਾਂਚ ਉਪਰੰਤ ਮਿਤੀ 28-04-2023 ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਪੀਐਸਪੀਸੀਐਲ ਦੇ ਟੈਕਨੀਕਲ ਆਡਿਟ ਵਿੰਗ ਵੱਲੋਂ ਜਾਂਚ ਉਪਰੰਤ ਪੀਐਸਪੀਸੀਐਲ ਸਟੋਰਾਂ ਤੋਂ ਕੱਢੀ ਸਮੱਗਰੀ ਦੇ ਗਬਨ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਇੰਜੀ. ਹਰਜੀਤ ਸਿੰਘ ਐਸਡੀਓ ਅਤੇ ਇੰਜੀ. ਦਰਸ਼ਨ ਸਿੰਘ ਐਸ.ਡੀ.ਓ. ਨੂੰ ਵੀ 28-04-2023 ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
Reiterating Punjab Government's 'Zero Tolerance' policy towards corruption in state, Power Minister @AAPHarbhajan said that state government is committed to give a corruption-free administration to people of Punjab & all necessary measures are being taken in this regard. pic.twitter.com/yKfEQujx1U
— Government of Punjab (@PunjabGovtIndia) May 4, 2023
ਇਸ ਤੋਂ ਇਲਾਵਾ ਉਸੇ ਕੇਸ ਵਿੱਚ ਡੀ.ਐਸ. ਸਬ-ਡਿਵੀਜ਼ਨ ਬੱਸੀਆਂ ਦੇ ਇੰਜੀ. ਛਿੰਦਰ ਪਾਲ ਸਿੰਘ ਐਸ.ਡੀ.ਓ., ਇੰਜੀ. ਦਲਜੀਤ ਸਿੰਘ ਜੇ.ਈ. ਅਤੇ ਲਾਈਨਮੈਨ ਅਜੀਤਪਾਲ ਸਿੰਘ ਨੂੰ ਵੀ ਵੱਡੇ ਪੱਧਰ ‘ਤੇ ਸਮੱਗਰੀ ਦੇ ਗਬਨ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੀਐਸਪੀਸੀਐਲ ਦੇ ਆਡਿਟ ਵਿੰਗ ਵੱਲੋਂ ਕੀਤੀ ਗਈ ਜਾਂਚ ਉਪਰੰਤ ਪੀਐਸਪੀਸੀਐਲ ਦੇ ਫੰਡਾਂ ਵਿੱਚ ਘਪਲੇ ਦੇ ਦੋਸ਼ ਹੇਠ ਇੰਜੀ. ਸੁਮੇਲ ਸਿੰਘ, ਵਧੀਕ ਐਸਈ ਡੀਐਸ ਡਿਵੀਜ਼ਨ, ਅਮਲੋਹ ਅਤੇ ਉਸ ਦੇ ਡਿਵੀਜ਼ਨਲ ਅਕਾਊਂਟੈਂਟ ਕਿਰਨ ਕੁਮਾਰ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਇਨ੍ਹਾਂ ਮਾਮਲਿਆਂ ਵਿੱਚ ਸੀਨੀਅਰ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਬਿਜਲੀ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਵੱਲੋਂ ਕਿਸੇ ਵੀ ਪੱਧਰ ‘ਤੇ ਖਪਤਕਾਰਾਂ ਨਾਲ ਦੁਰਵਿਹਾਰ ਅਤੇ ਭ੍ਰਿਸ਼ਟਚਾਰ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਭਵਿੱਖ ਵਿੱਚ ਵੀ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹਰਭਜਨ ਸਿੰਘ ਈਟੀਓ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚੋਂ ਰਿਸ਼ਵਤਖੋਰੀ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਨੂੰ ਆਪਣਾ ਸਹਿਯੋਗ ਦੇਣ ਅਤੇ ਜੇਕਰ ਬਿਜਲੀ ਵਿਭਾਗ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਦੇ ਦਫ਼ਤਰ ਨੂੰ ਸੂਚਨਾ ਦਿੱਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h