ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵੋਟਾਂ 14 ਦਸੰਬਰ ਨੂੰ ਪੈਣਗੀਆਂ ਅਤੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ। ਕਮਿਸ਼ਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਵੋਟਿੰਗ ਬੈਲਟ ਪੇਪਰਾਂ ਰਾਹੀਂ ਕੀਤੀ ਜਾਵੇਗੀ ਅਤੇ ਕੁੱਲ ਸੀਟਾਂ ਦਾ 50% ਔਰਤਾਂ ਲਈ ਰਾਖਵਾਂ ਰੱਖਿਆ ਜਾਵੇਗਾ। ਰਾਜ ਭਰ ਵਿੱਚ 19,181 ਪੋਲਿੰਗ ਬੂਥ ਸਥਾਪਤ ਕੀਤੇ ਜਾਣਗੇ।







