MP Gurjeet Singh Aujla Lok Sabha: ਫਿਰੋਜ਼ਪੁਰ ਦੇ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨਾਂ ਦਾ ਹਵਾਲਾ ਦਿੰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ‘ਚ ਲੋਕ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਣ ਨਾਲ ਮਰ ਰਹੇ ਹਨ। ਉਨ੍ਹਾਂ ਲੋਕ ਸਭਾ ‘ਚ ਮੰਗ ਕੀਤੀ ਕਿ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੰਸਦ ਮੈਂਬਰਾਂ ਵਾਲੀ ਕੇਂਦਰੀ ਕਮੇਟੀ ਬਣਾਈ ਜਾਵੇ।
ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਬੋਲਦਿਆਂ ਔਜਲਾ ਨੇ ਕਿਹਾ ਕਿ ਪੰਜਾਬ ਨੂੰ ਗੁਰੂਆਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ, ਜਿਨ੍ਹਾਂ ਨੇ ਸਾਫ਼-ਸੁਥਰੇ ਅਤੇ ਚੰਗੇ ਰਹਿਣ-ਸਹਿਣ ਅਤੇ ਵਾਤਾਵਰਨ ਦਾ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ “ਫਿਰੋਜ਼ਪੁਰ ਜ਼ਿਲ੍ਹੇ ‘ਚ ਸ਼ਰਾਬ ਦੀ ਫੈਕਟਰੀ ਹੈ, ਜਿਸ ਖਿਲਾਫ ਔਰਤਾਂ ਤੇ ਬੱਚਿਆਂ ਸਮੇਤ ਲੋਕ ਪਿਛਲੇ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫੈਕਟਰੀ ਕਾਰਨ ਨਾਲ ਲੱਗਦੇ ਪਿੰਡਾਂ ਦੇ ਹਾਲਾਤ ਇੰਨੇ ਮਾੜੇ ਹੋ ਗਏ ਹਨ ਕਿ ਲੋਕ ਗੰਦੇ ਪਾਣੀ ਕਾਰਨ ਕੈਂਸਰ ਨਾਲ ਪੀੜਤ ਹੋ ਕੇ ਮਰ ਰਹੇ ਹਨ।”
ਔਜਲਾ ਨੇ ਆਪਣੀ ਗੱਲ ਰੱਖਦਿਆਂ ਕਿਹਾ ਕਿ “ਫਿਰੋਜ਼ਪੁਰ ਵਿੱਚ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਣ ਕਾਰਨ ਲੋਕ ਮਰ ਰਹੇ ਹਨ…ਲੁਧਿਆਣਾ, ਅੰਮ੍ਰਿਤਸਰ, ਗੜ੍ਹਸ਼ੰਕਰ… ਹਰ ਪਾਸੇ ਇਹੀ ਸਥਿਤੀ ਹੈ। ਪ੍ਰਦੂਸ਼ਣ ਨੂੰ ਰੋਕਣ ਦੀ ਲੋੜ ਹੈ। ਕਿਰਪਾ ਕਰਕੇ ਸੰਸਦ ਤੋਂ ਇੱਕ ਕਮੇਟੀ ਬਣਾਉ ਜੋ ਇਨ੍ਹਾਂ ਖੇਤਰਾਂ ਦਾ ਦੌਰਾ ਕਰੇ। ਔਜਲਾ ਨੇ ਕਾਂਗਰਸ ਦੇ ਪੰਜਾਬ ਦੇ ਸੰਸਦ ਮੈਂਬਰਾਂ ਜਸਬੀਰ ਸਿੰਘ ਅਤੇ ਅਮਰ ਸਿੰਘ ਦਾ ਸਮਰਥਨ ਕਰਦਿਆਂ ਕੇਂਦਰ ਨੂੰ ਸਥਿਤੀ ਦਾ ਨੋਟਿਸ ਲੈਣ ਲਈ ਕਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h