ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਤਿੰਨ ਦਿਨਾਂ ਲਈ ਰੋਕ ਲਗਾ ਦਿੱਤੀ ਹੈ।
ਜੀਠੀਆ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਲਈ 7 ਦਿਨਾਂ ਦੀ ਰਾਹਤ ਮੰਗੀ ਸੀ ਪਰ ਹਾਈ ਕੋਰਟ ਨੇ 3 ਦਿਨ ਦਾ ਸਮਾਂ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ।