ਪੰਜਾਬ ਸਰਕਾਰ ਤੋਂ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਤੇ 2364 ਸਲੈਕਟਡ ਅਧਿਆਪਕ ਯੂਨੀਅਨ ਦੇ ਮੈਂਬਰਾਂ ਵੱਲੋਂ ਭਾਖੜਾ ਨਹਿਰ ਤੇ ਧਰਨਾ ਆਰੰਭ ਕਰ ਦਿੱਤਾ ਹੈ। ਧਰਨਾਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕਰਦੇ ਆ ਰਹੇ ਨੇ ਪਰਤੂੰ ਹਾਲੇ ਤਕ ਮੰਗਾਂ ਪੂਰੀਆਂ ਨਹੀਂ ਹੋਣ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਇਹ ਧਰਨਾ ਲਗਾਇਆ ਗਿਆ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ ਤਾਂ ਉਨ੍ਹਾਂ ਵੱਲੋਂ ਭਾਖੜਾ ਨਹਿਰ ਚ ਛਾਲ ਮਾਰ ਦਿੱਤੀ ਜਾਵੇਗੀ। ਇਕ ਅਧਿਆਪਕ ਯੂਨੀਅਨ ਦੇ ਮੈਂਬਰ ਵਲੋਂ ਨਹਿਰ ‘ਚ ਮਾਰੀ ਛਾਲ ਪੁਲੀਸ ਨੇ ਗੋਤਾਖੋਰਾਂ ਦੀ ਮਦਦ ਨਾਲ ਬਾਹਰ ਕੱਢਿਆ।
ਇਸ ਮੌਕੇ ਸੰਬੋਧਨ ਕਰਦਿਆਂ ਸਟੇਟ ਕਮੇਟੀ ਮੈਂਬਰ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਤੋਂ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕਰਦੇ ਆ ਰਹੇ ਹਨ ਪ੍ਰੰਤੂ ਸਰਕਾਰ ਵੱਲੋਂ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਹੈ ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਦੁੱਖਨਿਵਾਰਨ ਸਾਹਿਬ ਨਜ਼ਦੀਕ ਬੱਸ ਸਟੈਂਡ ਚੌਕ ਵਿਖੇ ਡੇਢ ਮਹੀਨੇ ਤੋਂ ਧਰਨਾ ਲਗਾਇਆ ਗਿਆ ਹੈ।
ਮੰਗਾਂ ਪੂਰੀਆਂ ਨਹੀਂ ਹੋਣ ਦੇ ਰੋਸ ਵਜੋਂ ਅੱਜ ਗੁਪਤ ਐਕਸ਼ਨ ਦਾ ਵੀ ਐਲਾਨ ਕੀਤਾ ਗਿਆ ਸੀ ਇਸ ਕਾਰਨ ਉਨ੍ਹਾਂ ਵੱਲੋਂ ਨਹਿਰ ਤੇ ਧਰਨਾ ਲਾਉਣ ਦਾ ਪ੍ਰੋਗਰਾਮ ਬਣਾਇਆ ਸੀ । ਸਲੈਕਟਡ ਅਧਿਆਪਕ ਯੂਨੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ।