ਅਫਗਾਨਿਸਤਾਨ ਦੇ ਪਕਤੀਆ ਪ੍ਰਾਂਤ ‘ਚ ਸਥਿਤ ਗੁਰਦੁਆਰਾ ਥਾਲਾ ਸਾਹਿਬ ਦੇ ਨਿਸ਼ਾਨ ਸਾਹਿਬ ਨੂੰ ਹਟਾਉਣ ਦੀ ਭਾਰਤ ਸਰਕਾਰ ਨੇ ਸਖਤ ਨਿੰਦਾ ਕੀਤੀ ਗਈ ਸੀ।ਜਿਸ ਦੌਰਾਨ ਹੁਣ ਭਾਰਤੀਆਂ ਵਲੋਂ ਨਿੰਦਾ ਕਰਨ ‘ਤੇ ਦੁਬਾਰਾ ਆਪਣੀ ਧਾਰਮਿਕ ਅਸਥਾਨ ‘ਤੇ ਸਥਾਪਿਤ ਕਰ ਦਿੱਤਾ ਗਿਆ ਹੈ।
ਭਾਰਤ ਸਰਕਾਰ ਨੇ ਇਸ ਲਈ ਸਖਤ ਇਤਰਾਜ ਜਤਾਇਆ ਹੈ। ਅਫਗਾਨਿਸਤਾਨ ਵਿੱਚ ਤਾਲਿਬਾਨ ਮੁੜ ਤੋਂ ਪੈਰ ਫੈਲਾਉਣ ਲੱਗਾ ਹੈ। ਪਹਿਲਾਂ ਤਾਲਿਬਾਨੀ ਅੱਤਵਾਦੀ ਗੁਰਦੁਆਰੇ ਦੇ ਸੇਵਾਦਾਰ ਨੂੰ ਧਮਕੀਆਂ ਦਿੰਦੇ ਰਹੇ, ਫਿਰ ਨਿਸ਼ਾਨ ਸਾਹਿਬ ਨੂੰ ਜ਼ਬਰਦਸਤੀ ਹਟਾ ਦਿੱਤਾ ਗਿਆ। ਤਾਲਿਬਾਨ ਨੇ ਪਕਤੀਆ ਸੂਬੇ ਦੇ ਚਮਕਨੀ ਇਲਾਕੇ ਦੇ ਗੁਰਦੁਆਰਾ ਥਾਲਾ ਸਾਹਿਬ ਤੋਂ ਨਿਸ਼ਾਨ ਸਾਹਿਬ ਨੂੰ ਜ਼ਬਰਦਸਤੀ ਹਟਾਇਆ ਗਿਆ। ਤਾਲਿਬਾਨੀ ਅੱਤਵਾਦੀ ਗੁਰਦੁਆਰੇ ਦੇ ਸੇਵਾਦਾਰ ਨੂੰ ਧਮਕੀਆਂ ਦਿੰਦੇ ਰਹੇ, ਫਿਰ ਜ਼ਬਰਦਸਤੀ ਨਿਸ਼ਾਨ ਸਾਹਿਬ ਉਤਾਰ ਦਿੱਤਾ।