ਅੰਮ੍ਰਿਤਸਰ ‘ਚ 6 ਜੂਨ ਨੂੰ ਹੋਣ ਵਾਲੇ ਘੱਲੂਘਾਰਾ ਦਿਵਸ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਘੱਲੂਘਾਰਾ ਦਿਵਸ ਤੋਂ ਪਹਿਲਾਂ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਅੱਜ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਹਨ। ਇਸ ਦੌਰਾਨ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਹ ਸ਼ਹਿਰ ਦੀ ਸਥਿਤੀ ਦਾ ਜਾਇਜ਼ਾ ਲੈਣਗੇ।
ਦੱਸ ਦੇਈਏ ਕਿ 6 ਜੂਨ ਨੂੰ ਹੋਣ ਵਾਲੇ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਨੂੰ ਅਦੁੱਤੀ ਕਿਲ੍ਹੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਘੱਲੂਘਾਰਾ ਦਿਵਸ ਸਬੰਧੀ ਬਣਾਏ ਗਏ ਵਿਸ਼ੇਸ਼ ਕੰਟਰੋਲ ਰੂਮ ਨਾਲ ਸ਼ਹਿਰ ਦੇ ਆਲੇ-ਦੁਆਲੇ ਲਗਾਏ ਗਏ ਨਾਕਿਆਂ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਜੋੜਿਆ ਗਿਆ ਹੈ, ਜਿੱਥੇ ਸ਼ਹਿਰ ਦੀ ਹਰ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।