ਕਾਂਗਰਸ ਆਗੂ ਤੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਅੰਤਿਮ ਸਸਕਾਰ ਨਹੀਂ ਹੋਵੇਗਾ।ਦੱਸ ਦੇਈਏ ਕਿ ਬੀਤੇ ਦਿਨ ਸਿੱਧੂ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਦੱਸ ਦੇਈਏ ਸਿੱਧੂ ਮੂਸੇਵਾਲਾ ਦਾ 5 ਡਾਕਟਰਾਂ ਦੀ ਟੀਮ ਪੋਸਟਮਾਰਟਮ ਕਰ ਰਹੀ ਹੈ।
ਪਹਿਲਾਂ ਪਰਿਵਾਰ ਨੇ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰਨ ਤੋਂ ਇਨਕਾਰ ਕਰ ਦਿੱਤਾ ਸੀ।ਪਰਿਵਾਰ ਨੇ ਪੰਜਾਬ ਸਰਕਾਰ ਤੋਂ ਸਿੱਧੂ ਕਤਲ ਮਾਮਲੇ ਦੀ ਜਾਂਚ ਐੱਨਆਈਏ ਅਤੇ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਸੀ।ਜਿਸ ਦੀ ਪੰਜਾਬ ਸਰਕਾਰ ਨੇ ਆਗਿਆ ਦੇ ਦਿੱਤੀ।ਉਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਕਰਨ ਲਈ ਲਿਜਾਇਆ ਗਿਆ।
ਦੱਸ ਦੇਈਏ ਕਿ ਅੱਜ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।
ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।