ਆਮ ਆਦਮੀ ਪਾਰਟੀ ਦੀ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਅੱਜ ਪ੍ਰੈਸ ਕਾਨਫੰ੍ਰਸ ਕਰ ਕੇ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਿਆ।ਉਨ੍ਹਾਂ ਨੇ ਕਿਹਾ ਕਿ ਕੋਰੋਨਾ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਫੇਲ ਰਹੀ ਹੈ।ਪੰਜਾਬ ਸਰਕਾਰ ਹਮੇਸ਼ਾ ਆਪਣੀ ਜ਼ਿੰਮੇਵਾਰੀ ਤੋਂ ਭੱਜਦੀ ਰਹੀ ਹੈ।
ਕਾਂਗਰਸ ਨੇ ਪੰਜਾਬ ਨੂੰ ਉਸਦੀ ਹਾਲਤ ‘ਤੇ ਛੱਡ ਦਿੱਤਾ।ਹੁਣ ਡੇਂਗੂ ਦੇ ਵਧਦੇ ਮਾਮਲਿਆਂ ‘ਤੇ ਵੀ ਸਰਕਾਰ ਕੁਝ ਵੀ ਨਹੀਂ ਕਰ ਰਹੀ ਹੈ।ਪੰਜਾਬ ਦੀ ਜਨਤਾ ਇਸ ਸਰਕਾਰ ਨੂੰ ਕਦੇ ਮਾਫ ਨਹੀਂ ਕਰੇਗੀ।ਦੱਸਣਯੋਗ ਹੈ ਕਿ ਇਸ ਦੌਰਾਨ ਪ੍ਰੋਫੈਸਰ ਬਲਜਿੰਦਰ ਕੌਰ ਦੀ ਮੌਜੂਦਗੀ ‘ਚ ਅਕਾਲੀ ਦਲ ਛੱਡ ਕੇ ਕਈ ਨੇਤਾ ‘ਆਪ’ ‘ਚ ਸ਼ਾਮਿਲ ਹੋਏ।