ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇੱਕ ਟਵੀਟ ਰਾਹੀਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਜਾਣ ਵਾਲੀ ਹੈ। ਸਿਰਫ਼ ਇੱਕ ਮਹੀਨਾ ਬਾਕੀ ਹੈ। ਇਸੇ ਲਈ ਇਹਨਾਂ ਦੇ ਕਈ ਵੱਡੇ ਲੀਡਰ ਪੰਜਾਬ ਨੂੰ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਬੇਈਮਾਨ ਆਗੂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਨਹੀਂ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਰਾਘਵ ਚੱਢਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਦੇ 4 ਮੰਤਰੀ ਉਨ੍ਹਾਂ ਦੀ ਪਾਰਟੀ ਦੇ ਸੰਪਰਕ ਵਿੱਚ ਹਨ।
कांग्रेस सरकार जाने वाली है। केवल एक महीना बचा है। इसलिए उनके कई बड़े नेता जम के पंजाब को लूट रहे हैं। हम किसी भी बेईमान नेता को अपनी पार्टी में शामिल नहीं करेंगे। https://t.co/gnc08uE6WG
— Bhagwant Mann (@BhagwantMann) December 13, 2021