ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਵੱਖਰੀ ਸਿਆਸਤ ਹੋ ਰਹੀ ਹੈ। ਪੰਜਾਬ ‘ਚ ‘ਆਪ’ ਸਰਕਾਰ ਦੇ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਨਹੀਂ ਦੇਵਾਂਗੇ।
ਭਾਵੇਂ ਇਸ ਲਈ ਸਾਨੂੰ ਆਪਣੀ ਜਾਨ ਵੀ ਕਿਉਂ ਨਾ ਦੇਣੀ ਪਵੇ। ਇਸ ਤੋਂ ਪਹਿਲਾਂ ‘ਆਪ’ ਦੇ ਹਲਕਾ ਇੰਚਾਰਜ ਸਾਂਸਦ ਸੁਸ਼ੀਲ ਗੁਪਤਾ ਨੇ ਕਿਹਾ ਸੀ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣ ਗਈ ਹੈ। ਹੁਣ ਜੇਕਰ 2024 ਵਿੱਚ ਹਰਿਆਣਾ ਵਿੱਚ ਸਰਕਾਰ ਬਣ ਜਾਂਦੀ ਹੈ ਤਾਂ SYL ਨਹਿਰ ਦਾ ਪਾਣੀ ਹਰ ਖੇਤ ਵਿੱਚ ਪਹੁੰਚ ਜਾਵੇਗਾ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਪੰਜਾਬ ਦਾ ਹੱਕ ਹੈ। ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਕਿਸੇ ਹੋਰ ਸੂਬੇ ਨੂੰ ਨਹੀਂ ਜਾਵੇਗੀ। ਜੋ ਵੀ ਕੁਰਬਾਨੀ ਕਰਨੀ ਪਵੇਗੀ, ਅਸੀਂ ਕਰਾਂਗੇ। ਆਪਣੀ ਜਾਨ ਕੁਰਬਾਨ ਕਰ ਦੇਵਾਂਗੇ ਪਰ ਪਾਣੀ ਦੀ ਇੱਕ ਬੂੰਦ ਵੀ ਨਹੀਂ ਜਾਣ ਦੇਵਾਂਗੇ। ਚੀਮਾ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਕਿਸ ਦੀ ਸਰਕਾਰ ਵੇਲੇ ਇਹ ਮੁੱਦਾ ਉਠਿਆ?