ਪੰਜਾਬ ਪਟਿਆਲਾ ‘ਚ ਹੋਈ ਹਿੰਸਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਵੱਲੋਂ ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਗਿਆ ਕਿ ਇਹ ਦੋ ਭਾਈਚਾਰਿਆਂ ਦੀ ਲੜਾਈ ਨਹੀਂ ਸਗੋਂ ਦੋ ਸਿਆਸੀ ਪਾਰਟੀਆਂ ਵਿਚਾਲੇ ਲੜਾਈ ਹੈ। ਉਨ੍ਹਾਂ ਇਸ ਘਟਨਾ ਲਈ ਭਾਜਪਾ ਅਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਜੋ ਵੀ ਹੈ ਉਹ ਬਚ ਨਹੀਂ ਸਕੇਗਾ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਸੇ ਵੀ ਅਹੁਦੇ ‘ਤੇ ਹੋਵੇ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪਟਿਆਲਾ ਦੀ ਘਟਨਾ ਪਿੱਛੇ ਪਿੱਛੇ ਭਾਜਪਾ, ਸ਼ਿਵ ਸੈਨਾ ਅਤੇ ਅਕਾਲੀ ਦਲ ਦੇ ਲੋਕ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ, ਜਿਸ ਕਰਕੇ ਇਹ ਸਭ ਕੁਝ ਕੀਤਾ ਜਾ ਰਿਹਾ ਹੈ।