ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਫੋਨ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ’ਚ ਬੁੱਧਵਾਰ ਨੂੰ ਇੰਟਰਨੈੱਟ ਮੀਡੀਆ ’ਤੇ ਲਾਈਵ ਹੋ ਕੇ ਕਿਹਾ ਕਿ ਉਹ ਕਿਸੇ ਤੋਂ ਡਰਨ ਵਾਲਾ ਨਹੀਂ ਹੈ।
ਜਲੰਧਰ ਪੱਛਮੀ ਤੋਂ ਵਿਧਾਇਕ ਨੇ ਕਿਹਾ ਕਿ ਉਸ ਨੂੰ ਦੋ ਮਹੀਨੇ ਪਹਿਲਾਂ ਗੈਂਗਸਟਰ ਲਾਰੇਂਸ ਬਿਸਨੋਈ ਦੇ ਡੀਪੀ ਲੱਗੇ ਨੰਬਰ ਤੋਂ ਫੋਨ ਆਇਆ ਸੀ ਤੇ ਧਮਕੀ ਮਿਲੀ ਸੀ।
ਇਹ ਵੀ ਪੜ੍ਹੋ : BJP drops Nitin Gadkari, Shivraj Singh Chouhan:ਭਾਜਪਾ ਸੰਸਦੀ ਬੋਰਡ ’ਚੋਂ ਗਡਕਰੀ ਤੇ ਸ਼ਿਵਰਾਜ ਚੌਹਾਨ ਦੀ ਛੁੱਟੀ, ਪੜ੍ਹੋ ਸਾਰੀ ਖ਼ਬਰ
ਉਹ ਕਿਸੇ ਤੋਂ ਡਰਨ ਵਾਲੇ ਨਹੀਂ ਹਨ ਅਤੇ ਆਪਣਾ ਕੰਮ ਜਾਰੀ ਰੱਖਣਗੇ। ਉਨ੍ਹਾਂ ਇਹ ਵੀ ਖਦਸ਼ਾ ਪ੍ਰਗਟਾਇਆ ਕਿ ਇਹ ਕੰਮ ਉਨ੍ਹਾਂ ਦੇ ਕਿਸੇ ਸਿਆਸੀ ਵਿਰੋਧੀਆਂ ਦਾ ਵੀ ਹੋ ਸਕਦਾ ਹੈ। ਵਿਧਾਇਕ ਨੇ ਕਿਹਾ ਕਿ ਜਿਨ੍ਹਾਂ ਨੇ ਇਹ ਕੰਮ ਕੀਤਾ ਹੈ, ਉਹ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ।ਜਿਸ ਨੰਬਰ ਤੋਂ ਸ਼ੀਤਲ ਅੰਗੁਰਾਲ ਨੂੰ ਧਮਕੀ ਮਿਲੀ ਹੈ, ਪੁਲਿਸ ਨੇ ਉਸ ਨੰਬਰ ਨੂੰ ਸਾਈਬਰ ਸੈੱਲ ਨੂੰ ਸੌਂਪ ਦਿੱਤਾ ਹੈ।
ਜਾਣਕਰੀ ਅਨੁਸਾਰ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਅਣਪਛਾਤੇ ਵਿਅਕਤੀ ਨੇ ਖ਼ੁਦ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਸਰਗਨਾ ਦੱਸਦਿਆਂ ਨਾ ਸਿਰਫ਼ ਵਿਧਾਇਕ ਸਗੋਂ ਉਸ ਦੇ ਪਰਿਵਾਰ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਇਹ ਵੀ ਪੜ੍ਹੋ : ਯੂਕੇ ਦੀਆਂ ਸੜਕਾਂ ‘ਤੇ ਭਰਿਆ ਪਾਣੀ , ਤੂਫ਼ਾਨ ਦੀ ਚੇਤਾਵਨੀ…