ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਅਠੌਲਾ ਵਿੱਚ ਇੱਕ ਕਬੱਡੀ ਖਿਡਾਰੀ ਇੰਦਰਜੀਤ ਸਿੰਘ ਨੂੰ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਅਠੌਲਾ ‘ਚ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਮੈਚ ਖੇਡ ਬਾਹਰ ਆ ਰਹੇ ਕਬੱਡੀ ਖਿਡਾਰੀ ਇੰਦਰਜੀਤ ਸਿੰਘ ਨੂੰ ਕਾਰ ‘ਚ ਸਵਾਰ ਕੁਝ ਨੌਜਵਾਨਾਂ ਨੇ ਗੋਲੀ ਮਾਰ ਦਿੱਤੀ। ਮੌਕੇ ‘ਤੇ ਥਾਣਾ ਲਾਂਬੜਾ ਦੇ ਡੀ.ਐਸ.ਪੀ., ਐਸ.ਪੀ ਅਤੇ ਐਸ.ਐਚ.ਓ. ਮੌਕੇ ‘ਤੇ ਪੁੱਜੇ। ਜ਼ਖਮੀ ਕਬੱਡੀ ਖਿਡਾਰੀ ਦੀ ਹਾਲਤ ਗੰਭੀਰ ਹੋਣ ਕਾਰਨ ਪਹਿਲਾਂ ਤਾਂ ਦੋ ਹਸਪਤਾਲਾਂ ਦੇ ਡਾਕਟਰਾਂ ਨੇ ਉਸਨੂੰ ਜਵਾਬ ਦੇ ਦਿੱਤਾ, ਜਿਸ ਤੋਂ ਬਾਅਦ ਉਸ ਨੂੰ ਤੀਜੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਹ ਖਿਡਾਰੀ ਇਟਲੀ ਤੋਂ ਪੰਜਾਬ ਵਿੱਚ ਕਬੱਡੀ ਖੇਡਣ ਆਇਆ ਸੀ।