ਸਾਬਕਾ ਵਿਧਾਇਕ ਸੁਖਪਾਲ ਖਹਿਰਾ ਦਾ ਇੱਕ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਈਡੀ ਵੱਲੋਂ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਅਦਾਲਤ ਮੇਨ ਗੇਟ ਦੀ ਬਜਾਏ ਕਿਸੇ ਹੋਰ ਗੇਟ ਰਾਹੀਂ ਪਹੁੰਚੀ। ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਈਡੀ ਅੱਜ ਫਿਰ ਰਿਮਾਂਡ ਦੀ ਮੰਗ ਕਰੇਗਾ। ਕੱਲ੍ਹ ਈਡੀ ਨੇ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਸਿਰਫ਼ ਇੱਕ ਦਿਨ ਦਾ ਰਿਮਾਂਡ ਮਿਲਿਆ ਸੀ।