ਮੋਹਾਲੀ ਅਤੇ ਰੋਪੜ ਦੇ ਮਾਈਨਿੰਗ ਅਧਿਕਾਰੀ ਨੁੰ ਪੰਜਾਬ ਸਰਕਾਰ ਦੇ ਵੱਲੋਂ ਮੁਅੱਤਲ (ਸਸਪੈਂਡ) ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ, ਮਾਈਨਿੰਗ ਅਧਿਕਾਰੀ ਵਿਪਨ ਤੇ ਡਿਊਟੀ ਦੌਰਾਨ ਅਣਗਹਿਲੀ ਵਰਤਣ ਦਾ ਦੋਸ਼ ਹੈ।
ਮਾਈਨਿੰਗ ਵਿਭਾਗ ਦੇ ਪ੍ਰਿੰਸਪਲ ਸਕੱਤਰ ਵਜੋਂ ਅਹੁਦਾ ਸੰਭਾਲਦੇ ਹੀ ਚਰਚਿਤ ਆਈਏਐਸ ਅਫਸਰ ਕ੍ਰਿਸ਼ਨ ਕੁਮਾਰ ਐਕਸ਼ਨ ਮੋਡ ਵਿੱਚ ਆ ਗਏ ਹਨ। ਉਨ੍ਹਾਂ ਨੇ ਵੱਡੀ ਕਾਰਵਾਈ ਕਰਦੇ ਹੋਏ ਮਾਈਨਿੰਗ ਅਫ਼ਸਰ ਰੋਪੜ ਤੇ ਮੋਹਾਲੀ ਨੂੰ ਮੁਅੱਤਲ ਕਰ ਦਿੱਤਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਲਈ ਨਾਜਾਇਜ਼ ਮਾਈਨਿੰਗ ਵੱਡੀ ਸਮੱਸਿਆ ਬਣੀ ਹੋਈ ਹੈ। ਰੋਪੜ ਤੇ ਮੋਹਾਲੀ ਜ਼ਿਲ੍ਹਿਆਂ ਅੰਦਰ ਨਾਜਾਇਜ਼ ਮਾਈਨਿੰਗ ਦੇ ਪਹਿਲਾਂ ਹੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।