ਉੱਤਰਾਖੰਡ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਕਾਂਗਰਸ ਦੇ ਪੰਜਾਬ ਇੰਚਾਰਜ ਦੀ ਜ਼ਿੰਮੇਦਾਰੀ ਤੋਂ ਮੁਕਤ ਕੀਤਾ ਜਾਵੇ। ਸ੍ਰੀ ਰਾਵਤ, ਜੋ ਉੱਤਰਾਖੰਡ ਪ੍ਰਦੇਸ਼ ਕਾਂਗਰਸ ਕਮੇਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਮੁਖੀ ਹਨ, ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਸੀ ਕਿ ਰਾਜ ਵਿਧਾਨ ਸਭਾ ਚੋਣਾਂ ’ਚ ਪੂਰਾ ਧਿਆਨ ਲਾਉਣ ਲਈ ਉਹ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਤੋਂ ਨੂੰ ਅਪੀਲ ਕਰਨਗੇ ਕਿ ਉਹ ਵਿਧਾਨ ਸਭਾ ਚੋਣਾਂ ‘ਤੇ ਧਿਆਨ ਕੇਂਦਰਤ ਕਰਨ ਦੀ ਆਪਣੀ ਜ਼ਿੰਮੇਵਾਰੀ ਤੋਂ ਮੁਕਤ ਹੋ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਾਈ ਕਮਾਨ ਕੋਲ ਇਸ ਬਾਰੇ ਅਪੀਲੀ ਕੀਤੀ ਹੈ ਤੇ ਹਾਈ ਕਮਾਨ ਜੋ ਵੀ ਫ਼ੈਸਲਾ ਕਰੇਗੀ ਉਹ ਉਸ ਨੂੰ ਮੰਨਣਗੇ। ਅਗਲੇ ਸਾਲ ਪੰਜਾਬ ਤੇ ਉੱਤਰਾਖੰਡ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਪੰਜਾਬ ਵਿੱਚ ਕਾਂਗਰਸ ਵਿਚਲਾ ਕਲੇਸ਼ ਪਾਰਟੀ ਨੂੰ ਕਾਫੀ ਔਖਾ ਕਰ ਰਿਹਾ ਹੈ।