ਖੇਤੀ ਕਾਨੂੰਨਾਂ ਦਾ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ।ਹਾਲਾਂਕਿ, ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੰਯੁਕਤ ਕਿਸਾਨ ਮੋਰਚੇ ਨੇ ਸ਼ਾਂਤੀਪੂਰਨ ਬੰਦ ਦੀ ਗੱਲ ਕਹੀ ਹੈ ਅਤੇ ਲੋਕਾਂ ਨੇ ਇਸ ਬੰਦ ਦਾ ਸਮਰਥਨ ਕੀਤਾ ਹੈ।
ਦੂਜੇ ਪਾਸੇ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਸਾਨਾਂ ਦੇ ਸਮਰਥਨ ‘ਚ ਬਿਆਨ ਦਿੱਤਾ ਹੈ।ਉਨਾਂ੍ਹ ਨੇ ਕਿਹਾ ਕਿ ਦੇਸ਼ ਦੇ ਕਿਸਾਨ ਐਮਐਸਪੀ ਦੇ ਹੱਕ ਲਈ ਧਰਨਾ ਦੇ ਰਹੇ ਹਨ ਇਸ ‘ਚ ਗਲਤ ਕੀ ਹੈ?ਆਪਣਾ ਖੇਤ ਛੱਡ ਕੇ ਕਿਸਾਨ ਸੜਕ ‘ਤੇ ਬੈਠਣ ਲਈ ਮਜ਼ਬੂਰ ਹਨ।ਪੈਟਰੋਲ-ਡੀਜ਼ਲ ਦੇ ਭਾਅ ਵਧਾ ਕੇ ਸਰਕਾਰ ਨੇ ਪਹਿਲਾਂ ਹੀ ਚੱਕਾ ਜਾਮ ਕਰ ਰੱਖਿਆ ਹੈ।