ਕਾਂਗਰਸ ਪਾਰਟੀ ‘ਚ ਕਿਸੇ ਨਾ ਕਿਸੇ ਵੱਡੇ ਆਗੂਆਂ ਦੇ ਅਸਤੀਫਾ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਦੱਸ ਦੇਈਏ ਕਿ ਬੀਤੇ ਦਿਨੀਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਜੋ ਮੁੱਖ ਮੰਤਰੀ ਵਲੋਂ ਮਨਜ਼ੂਰ ਵੀ ਕਰ ਲਿਆ ਗਿਆ ਹੈ।
ਇਸ ਦੌਰਾਨ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ।ਪ੍ਰਦੀਪ ਛਾਬੜਾ ਨੇ ਸ਼ੁੱਕਰਵਾਰ ਸਵੇਰੇ ਇੱਕ ਚਿੱਠੀ ਲਿਖੀ, ਜਿਸ ‘ਚ ਉਨਾਂ੍ਹ ਲਿਖਿਆ ਹੈ ਕਿ ਉਨਾਂ੍ਹ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਉਹ ਜਲਦੀ ਹੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਣਗੇ, ਜਿਸ ‘ਚ ਉਹ ਅਸਤੀਫੇ ਦਾ ਪੂਰਾ ਵੇਰਵਾ ਦੇਣਗੇ।