ਪੰਜਾਬ ਕਾਂਗਰਸ ‘ਚ ਅਜੇ ਵੀ ਅੰਦਰੂਨੀ ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ।ਬੀਤੇ ਦਿਨ ਹੀ ਰਾਜਾ ਵੜਿੰਗ ਵਿਰੁੱਧ ਬੋਲਣ ਵਾਲੇ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੂੰ ਪਾਰਟੀ ‘ਚੋਂ ਬਾਹਰ ਦਾ ਰਾਸਤਾ ਦਿਖਾਇਆ ਗਿਆ ਹੈ।ਉਸ ਤੋਂ ਬਾਅਦ ਹੁਣ ਸੁਨੀਲ ਜਾਖੜ ਨੂੰ ਹਾਈਕਮਾਨ ਵਲੋਂ ਨੋਟਿਸ ਜਾਰੀ ਕੀਤਾ ਗਿਆ।ਹਾਈਕਮਾਨ ਨੇ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਜਵਾਬ ਤਲਬ ਕੀਤਾ ਹੈ।
ਹਾਲ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਚਿੱਠੀ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਸੀ।ਕਾਂਗਰਸ ਹਾਈਕਮਾਂਡ ਪਾਰਟੀ ਅੰਦਰ ਚੱਲ ਰਹੇ ਕਲੇਸ਼ ਦੇ ਮੱਦੇਨਜ਼ਰ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਆਗੂਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਮੂਡ ‘ਚ ਹਨ।
ਪੰਜਾਬ ਦੀ ਲੀਡਰਸ਼ਿਪ ਨਾਲ ਅੱਜ ਦਿੱਲੀ ‘ਚ ਹੋਈ ਰਾਹੁਲ ਗਾਂਧੀ ਨਾਲ ਮੀਟਿੰਗ ‘ਚ ਵੀ ਬਾਗੀ ਸੁਰ ਅਪਣਾਉਣ ਵਾਲੇ ਆਗੂਆਂ ਬਾਰੇ ਵਿਚਾਰ-ਵਟਾਂਦਰਾ ਹੋਇਆ ਹੈ।