ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਹਾਈਕਮਾਂਡ ‘ਤੇ ਭੜਾਸ ਕੱਢੀ ਹੈ। ਉਨ੍ਹਾਂ ਨੇ ਕਾਂਗਰਸ ਦੇ ਨਾਰਾਜ਼ ਗਰੁੱਪ ਜੀ-23 ਨੂੰ ਮਨਾਉਣ ਦੀ ਸੋਨੀਆ ਗਾਂਧੀ ਦੀ ਕੋਸ਼ਿਸ਼ ਦਾ ਵਿਰੋਧ ਕੀਤਾ ਹੈ। ਉਸ ਨੇ ਸ਼ਾਇਰਾਨਾ ਅੰਦਾਜ਼ ਵਿਚ ਲਿਖਿਆ- ਝੁਕਣ ਅਤੇ ਸਲਾਮ ਕਰਨ ਵਿਚ ਕੀ ਹਰਜ਼ ਹੈ, ਪਰ ਇੰਨਾ ਸਿਰ ਨਾ ਝੁਕਾਓ ਕਿ ਦਸਤਾਰ ਡਿੱਗ ਜਾਵੇ।
झुक कर सलाम करने में क्या हर्ज है मगर
सर इतना मत झुकाओ कि दस्तार गिर पड़ेIndulging the dissenters – 'too much' – will not only undermine the authority but also encourage more dissent while discouraging the cadre at the same time. pic.twitter.com/59DuhBb5vI
— Sunil Jakhar (@sunilkjakhar) March 23, 2022
ਜਾਖੜ ਨੇ ਜੀ-23 ਦੇ ਨੇਤਾਵਾਂ ਨਾਲ ਮੀਟਿੰਗ ਦੀ ਸੁਰਖੀ ਨੂੰ ਟਵੀਟ ਕਰਦੇ ਹੋਏ ਲਿਖਿਆ ਕਿ ਅਸੰਤੁਸ਼ਟਾਂ ‘ਤੇ ਜ਼ਿਆਦਾ ਧਿਆਨ ਦੇਣ ਨਾਲ ਨਾ ਸਿਰਫ ਸਥਿਤੀ ਕਮਜ਼ੋਰ ਹੁੰਦੀ ਹੈ ਸਗੋਂ ਬਗਾਵਤ ਨੂੰ ਵੀ ਹੱਲਾਸ਼ੇਰੀ ਮਿਲਦੀ ਹੈ। ਇਸ ਨਾਲ ਕੇਡਰ ਵੀ ਨਿਰਾਸ਼ ਹੋਣਗੇ ਅਤੇ ਉਨ੍ਹਾਂ ਵਿਚ ਅਸਹਿਮਤੀ ਵਧੇਗੀ।
ਪੰਜਾਬ ਸਮੇਤ 5 ਰਾਜਾਂ ਵਿੱਚ ਕਾਂਗਰਸ ਚੋਣ ਹਾਰ ਗਈ ਹੈ। ਇਸ ਤੋਂ ਬਾਅਦ ਕਾਂਗਰਸ ਦੇ ਅਸੰਤੁਸ਼ਟ ਨੇਤਾਵਾਂ ਦੇ ਸਮੂਹ ਜੀ-23 ਨੇ ਮਿਲ ਕੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ‘ਤੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ ਹਨ।
ਇਸ ਤੋਂ ਬਾਅਦ ਸੋਨੀਆ ਗਾਂਧੀ ਨੇ ਇਨ੍ਹਾਂ ਨੇਤਾਵਾਂ ਨੂੰ ਮਿਲਣਾ ਸ਼ੁਰੂ ਕਰ ਦਿੱਤਾ। ਜਿਸ ਵਿੱਚ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੀ ਸ਼ਾਮਲ ਹਨ। ਸੁਨੀਲ ਜਾਖੜ ਨੂੰ ਸੋਨੀਆ ਗਾਂਧੀ ਦੀ ਇਹ ਪਹਿਲ ਪਸੰਦ ਨਹੀਂ ਆਈ।