ਐਤਵਾਰ, ਨਵੰਬਰ 16, 2025 03:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਬੁਲ ਏਅਰਪੋਰਟ ਦੇ ਬਾਹਰ ਦੋ ਧਮਾਕੇ, ਕਈ ਲੋਕਾਂ ਦੀ ਮੌਤ

by propunjabtv
ਅਗਸਤ 27, 2021
in ਦੇਸ਼, ਵਿਦੇਸ਼
0

ਕਾਬੁਲ ਹਵਾਈ ਅੱਡੇ ਦੇ ਬਾਹਰ ਆਤਮਘਾਤੀ ਹਮਲੇ ਵਿੱਚ ਮੌਤਾਂ ਦਾ ਅੰਕੜਾ ਵੱਧ ਕੇ 72 ਹੋ ਗਿਆ ਹੈ। ਇੱਕ ਅਫ਼ਗ਼ਾਨੀ ਅਧਿਕਾਰੀ ਨੇ ਆਪਣਾ ਨਾਂਅ ਨਾ ਛਾਪੇ ਜਾਣ ਦੀ ਸ਼ਰਤ ‘ਤੇ ਜਾਣਕਾਰੀ ਦਿੱਤੀ ਹੈ ਕਿ ਧਮਾਕਿਆਂ ਵਿੱਚ 143 ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਅਜਿਹੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਰ ਵੀ ਵਧਣ ਦਾ ਖ਼ਦਸ਼ਾ ਹੈ। ਮ੍ਰਿਤਕਾਂ ਵਿੱਚ 60 ਅਫ਼ਗ਼ਾਨੀ ਤੇ 12 ਅਮਰੀਕੀ ਫ਼ੌਜੀ ਸ਼ਾਮਲ ਹਨ। ਖ਼ਬਰਾਂ ਮੁਤਾਬਕ 18 ਅਮਰੀਕੀ ਫ਼ੌਜੀ ਇਸ ਸਮੇਂ ਜ਼ਖ਼ਮੀ ਵੀ ਹਨ। ਇਸ ਦਾਅਵੇ ਦੇ ਉਲਟ ਤਾਲਿਬਾਨ ਮੁਤਾਬਕ ਦੋ ਆਤਮਘਾਤੀ ਹਮਲਿਆਂ ਵਿੱਚ 13 ਤੋਂ 20 ਜਣਿਆਂ ਦੀ ਮੌਤ ਹੋਈ ਹੈ। ਇਨ੍ਹਾਂ ਹਮਲਿਆਂ ਵਿੱਚ ਕਿਸੇ ਵੀ ਭਾਰਤੀ ਨਾਗਰਿਕ ਦੀ ਮੌਤ ਹੋਣ ਦੀ ਕੋਈ ਖ਼ਬਰ ਨਹੀਂ ਆਈ ਹੈ।

ਮੌਕੇ ’ਤੇ ਹਾਜ਼ਰ ਇਕ ਅਫ਼ਗਾਨ ਨਾਗਰਿਕ ਆਦਮ ਖਾਨ ਨੇ ਦੱਸਿਆ ਕਿ ਇੱਕ ਧਮਾਕਾ ਉਸ ਸਮੇਂ ਹੋਇਆ ਜਦੋਂ ਵੱਡੀ ਗਿਣਤੀ ’ਚ ਲੋਕ ਹਵਾਈ ਅੱਡੇ ਅੰਦਰ ਦਾਖਲ ਹੋਣ ਦੀ ਉਡੀਕ ਕਰ ਰਹੇ ਸਨ। ਉਸ ਨੇ ਦੱਸਿਆ ਕਿ ਇਸ ਧਮਾਕੇ ’ਚ ਕਈ ਲੋਕ ਮਾਰੇ ਗਏ ਹਨ ਤੇ ਕਈ ਜ਼ਖ਼ਮੀ ਹੋਏ। ਕਈ ਲੋਕਾਂ ਦੇ ਸਰੀਰ ਦੇ ਅੰਗ ਵੀ ਧਮਾਕੇ ’ਚ ਉੱਡ ਗਏ ਹਨ। ਜ਼ਿਕਰਯੋਗ ਹੈ ਕਿ ਕਈ ਮੁਲਕਾਂ ਨੇ ਦਿਨੇ ਅਫ਼ਗਾਨਿਸਤਾਨ ਵਿਚਲੇ ਆਪਣੇ ਲੋਕਾਂ ਨੂੰ ਆਤਮਘਾਤੀ ਅਤਿਵਾਦੀ ਹਮਲੇ ਦੀ ਚਿਤਾਵਨੀ ਦਿੰਦਿਆਂ ਹਵਾਈ ਅੱਡੇ ’ਤੇ ਜਾਣ ਤੋਂ ਵਰਜਿਆ ਸੀ। ਤਾਲਿਬਾਨ ਦੇ ਬੁਲਾਰੇ ਜ਼ਬੀਉਲ੍ਹਾ ਮੁਜਾਹਿਦ ਇਸ ਹਮਲੇ ਦੀ ਨਿੰਦਾ ਕਰਦਿਆਂ ਇਸ ’ਚ ਹੱਥ ਹੋਣ ਤੋਂ ਇਨਕਾਰ ਕੀਤਾ ਹੈ।

ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟਸ ਵੱਲੋਂ ਲਈ ਗਈ ਹੈ। ਇਸ ਉਪਰੰਤ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਆਤਮਘਾਤੀ ਹਮਲਾ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਹੈ। ਬਾਈਡਨ ਨੇ ਆਪਣੀ ਵੀਡੀਓ ਬਿਆਨ ਵਿੱਚ ਆਖਿਆ ਹੈ ਕਿ ਜੋ ਵੀ ਇਸ ਧਮਾਕੇ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਾਲ 2011 ਤੋਂ ਬਾਅਦ ਅਫ਼ਗ਼ਾਨਿਸਤਾਨ ਵਿੱਚ ਇੱਕੋ ਦਿਨ ਵਿੱਚ ਮਾਰੇ ਜਾਣ ਵਾਲੇ ਅਮਰੀਕੀ ਫ਼ੌਜੀਆਂ ਦੀ ਇਹ ਸਭ ਤੋਂ ਵੱਡੀ ਗਿਣਤੀ ਹੈ।

Watch as I deliver remarks on the terror attack at Hamid Karzai International Airport, and the U.S. service members and Afghan victims killed and wounded. https://t.co/NBv02m3Bpm

— President Biden (@POTUS) August 26, 2021

ਅਮਰੀਕੀ ਰਾਸ਼ਟਰਪਤੀ ਨੇ ਧਮਾਕੇ ਦੇ ਬਾਵਜੂਦ ਅਫ਼ਗ਼ਾਨਿਸਤਾਨ ਵਿੱਚ ਜਾਰੀ ਬਚਾਅ ਉਡਾਣਾਂ ਨੂੰ ਜਾਰੀ ਰੱਖਣ ਦਾ ਐਲਾਨ ਵੀ ਕੀਤਾ ਹੈ, ਜੋ ਮਹੀਨੇ ਦੇ ਅੰਤ ਤੱਕ ਸੰਪੂਰਨ ਹੋ ਜਾਣਗੀਆਂ। ਜ਼ਿਕਰਯੋਗ ਹੈ ਕਿ ਤਾਲਿਬਾਨ ਨੇ ਵੀ ਅਮਰੀਕਾ ਨੂੰ ਦੇਸ਼ ਛੱਡਣ ਲਈ 31 ਅਗਸਤ ਤੱਕ ਦਾ ਸਮਾਂ ਦਿੱਤਾ ਹੋਇਆ ਹੈ, ਜਿਸ ਕਾਰਨ ਭਾਰਤ ਤੇ ਅਮਰੀਕਾ ਸਮੇਤ ਕਈ ਦੇਸ਼ ਆਪਣੇ ਨਾਗਰਿਕਾਂ ਨੂੰ ਉੱਥੋਂ ਕੱਢਣ ਵਿੱਚ ਜੁਟੇ ਹੋਏ ਹਨ।

Tags: AfghanistanblastsKabul airportkilledpeople
Share198Tweet124Share50

Related Posts

ਅੱਜ ਤੋਂ ਬਦਲ ਗਏ ਟੋਲ ਨਿਯਮ, ਜਾਣੋ ਡਰਾਈਵਰਾਂ ਨੂੰ ਕੀ ਹੋਵੇਗਾ ਫਾਇਦਾ

ਨਵੰਬਰ 15, 2025

ਟਰੰਪ ਦੇ ਕਦਮ ‘ਤੇ ਮਾਹਿਰਾਂ ਦਾ ਕਹਿਣਾ ਹੈ ਕਿ ‘H-1B ਵੀਜ਼ਾ ‘ਤੇ ਲੱਗੀ ਪਾਬੰਦੀ ਤਾਂ ਅਮਰੀਕਾ ਨੂੰ ਹੋਵੇਗਾ ਭਾਰੀ ਨੁਕਸਾਨ

ਨਵੰਬਰ 15, 2025

ਦਿੱਲੀ ਬਲਾਸਟ ‘ਚ ਅੱਤਵਾਦੀਆਂ ਨੇ ਲਿਆ ਟੈਲੀਗ੍ਰਾਮ ਦੇ ਇਸ Feature ਦਾ ਸਹਾਰਾ, ਇਸ ਤਰ੍ਹਾਂ ਕੀਤੀ ਪਲੈਨਿੰਗ

ਨਵੰਬਰ 14, 2025

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੋਤਸਵਾਨਾ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

ਨਵੰਬਰ 13, 2025

12,000 ਕਰੋੜ ਰੁਪਏ ਦੇ ਘੁਟਾਲੇ ਵਿੱਚ ED ਦੀ ਵੱਡੀ ਕਾਰਵਾਈ

ਨਵੰਬਰ 13, 2025

ਅਮਰੀਕੀ ਇਤਿਹਾਸ ਦੇ ਸਭ ਤੋਂ ਲੰਬੇ ਸ਼ਟਡਾਊਨ ਨੂੰ ਖਤਮ ਕਰਨ ਲਈ ਡੋਨਾਲਡ ਟਰੰਪ ਨੇ ਬਿੱਲ ‘ਤੇ ਕੀਤੇ ਦਸਤਖਤ

ਨਵੰਬਰ 13, 2025
Load More

Recent News

ਵੰਦੇ ਭਾਰਤ – ਇੰਡੀਆ ਪ੍ਰੀਮੀਅਮ ਟ੍ਰੇਨ ਲਈ ਕਿਵੇਂ ਬਣੀਏ ਲੋਕੋ ਪਾਇਲਟ? ਦੇਖੋ ਯੋਗਤਾਵਾਂ

ਨਵੰਬਰ 15, 2025

SBI, PNB, BOB ਬੈਂਕ ਅਪਡੇਟ – ਕੀ IOB, CBI, ਅਤੇ BOI ਦਾ ਪੰਜਾਬ ਨੈਸ਼ਨਲ ਬੈਂਕ ਅਤੇ ਕੇਨਰਾ ਵਿੱਚ ਹੋਵੇਗਾ Merge

ਨਵੰਬਰ 15, 2025

ਅੱਜ ਤੋਂ ਬਦਲ ਗਏ ਟੋਲ ਨਿਯਮ, ਜਾਣੋ ਡਰਾਈਵਰਾਂ ਨੂੰ ਕੀ ਹੋਵੇਗਾ ਫਾਇਦਾ

ਨਵੰਬਰ 15, 2025

ਟਰੰਪ ਦੇ ਕਦਮ ‘ਤੇ ਮਾਹਿਰਾਂ ਦਾ ਕਹਿਣਾ ਹੈ ਕਿ ‘H-1B ਵੀਜ਼ਾ ‘ਤੇ ਲੱਗੀ ਪਾਬੰਦੀ ਤਾਂ ਅਮਰੀਕਾ ਨੂੰ ਹੋਵੇਗਾ ਭਾਰੀ ਨੁਕਸਾਨ

ਨਵੰਬਰ 15, 2025

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.