comrade balwinder singh:ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੇ ਕਤਲ ਕੇਸ ਬਾਬਤ ਤਰਨਤਾਰਨ ਪੁਲੀਸ ਨੇ ਸੋਮਵਾਰ ਦੇਰ ਸ਼ਾਮ ਮੰਡ ਖੇਤਰ ਦੇ ਨਾਗੋਕੇ ਘਰਾਟ ‘ਚ ਚਲਾਏ ਵਿਸ਼ੇਸ਼ ਅਪਰੇਸ਼ਨ ਦੌਰਾਨ ਸੁੱਖ ਭਿਖਾਰੀਵਾਲ ਅਤੇ ਹੈਰੀ ਚੱਠਾ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਫੜੇ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਬਾਬਾ ਰਾਜਾ ਪੀਰਾਂਬਾਦ (ਗੁਰਦਾਸਪੁਰ) ਅਤੇ ਸੰਦੀਪ ਸਿੰਘ ਉਰਫ਼ ਕਾਲਾ ਵਾਸੀ ਪਿੰਡ ਅਵਾਨ ਅੰਮ੍ਰਿਤਸਰ ਵਜੋਂ ਹੋਈ ਹੈ। ਗੁਰਵਿੰਦਰ ਸਿੰਘ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਦਾ ਮੁੱਖ ਮੁਲਜ਼ਮ ਹੈ।
। ਐੱਸਐੱਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਸਬੰਧਾਂ ਦੇ ਮੱਦੇਨਜ਼ਰ ਹੈਰੋਇਨ, ਅਫੀਮ, ਖ਼ਤਰਨਾਕ ਹਥਿਆਰਾਂ ਵਰਗੇ ਨਸ਼ਿਆਂ ਦੀ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਹਨ।
In an outstanding operation @TarnTaranPolice arrested Gurwinder Singh & Sandeep Singh, close associates of Sukh Bikhariwal & Harry Chatha.
They were engaged in cross-border smuggling of Explosives, Drugs & Weapons. Further investigation is on… (1/2) pic.twitter.com/C5kq7ya3RQ
— DGP Punjab Police (@DGPPunjabPolice) August 9, 2022
ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗਰਨੇਡ, ਇੱਕ ਆਰਡੀਐਕਸ-ਆਈਈਡੀ, ਮੈਗਜ਼ੀਨ ਅਤੇ 13 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, 36.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਲੈਂਸਰ ਕਾਰ ਵੀ ਬਰਾਮਦ ਕੀਤੀ ਹੈ।
ਆਈਜੀਪੀ ਨੇ ਦੱਸਿਆ ਕਿ ਗੁਰਵਿੰਦਰ ਬਾਬਾ ਵੱਲੋਂ ਕੀਤੇ ਗਏ ਖੁਲਾਸਿਆਂ ਤੋਂ ਬਾਅਦ, ਪੁਲਿਸ ਨੇ ਬਟਾਲਾ ਪੁਲਿਸ ਜ਼ਿਲ੍ਹਾ ਦੇ ਖੇਤਰ ਵਿੱਚ ਸਥਿਤ ਟਿਕਾਣੇ ਤੋਂ ਇੱਕ ਹੈਂਡ ਗ੍ਰਨੇਡ, ਇੱਕ ਆਰਡੀਐਕਸ-ਆਈਈਡੀ ਅਤੇ 33 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕ, ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਗਈ ਸੀ।