ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕਸਭਾ ‘ਚ ਲਿਖਿਤ ਜਵਾਬ ‘ਚ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਅੰਦੋਲਨ ‘ਚ ਕਿਸੇ ਵੀ ਕਿਸਾਨ ਦੀ ਮੌਤ ਨਹੀਂ ਹੋਈ ਹੈ।ਤੋਮਰ ਨੇ ਕਿਹਾ ਕਿ ਖੇਤੀ ਮੰਤਰਾਲੇ ਦੇ ਕੋਲ ਕਿਸਾਨ ਅੰਦੋਲਨ ਕਾਰਨ ਕਿਸੇ ਕਿਸਾਨ ਦੀ ਮੌਤ ਦਾ ਕੋਈ ਰਿਕਾਰਡ ਨਹੀਂ ਹੈ, ਅਜਿਹੇ ‘ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਾ ਕੋਈ ਸਵਾਲ ਪੈਦਾ ਨਹੀਂ ਹੁੰਦਾ।
ਦਰਅਸਲ ਸਰਕਾਰ ਨੇ ਲੋਕਸਭਾ ‘ਚ ਪੁੱਛਿਆ ਸੀ ਕਿ ਕੀ ਸਰਕਾਰ ਦੇ ਕੋਲ ਕੋਈ ਡਾਟਾ ਹੈ ਕਿ ਕਿੰਨੇ ਕਿਸਾਨਾਂ ਦੀ ਅੰਦੋਲਨ ਦੌਰਾਨ ਮੌਤ ਹੋਈ ਹੈ ਅਤੇ ਕੀ ਸਰਕਾਰ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇਗੀ।
ਇਸ ‘ਤੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਲਗਾਤਾਰ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ ਤਾਂ ਜੋ ਅੰਦੋਲਨ ਨੂੰ ਖਤਮ ਕੀਤਾ ਜਾ ਸਕੇ, ਇਸ ਦੇ ਲਈ ਸਰਕਾਰ ਅਤੇ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਵਿਚਾਲੇ 11 ਪੱਧਰੀ ਗੱਲਬਾਤ ਵੀ ਹੋਈ।