ਜੰਤਰ-ਮੰਤਰ ’ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਮੁੜ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਕਿਸਾਨ ਖੇਤੀ ਕਾਨੂੰਨਾਂ ਤੋਂ ਅੱਗੇ ਵਧਣ ਸਰਕਾਰ ਗੱਲਬਾਤ ਲਈ ਤਿਆਰ ਹੈ । ਤੋਮਰ ਨੇ ਕਿਹਾ, “ਅੱਜ ਵੀ ਜੇ ਉਹ ਸਾਨੂੰ ਦੱਸਦੇ ਹਨ ਕਿ ਉਨ੍ਹਾਂ ਨੂੰ ਕਾਨੂੰਨਾਂ ਦੀ ਕਿਸ ਮੱਦ ਬਾਰੇ ਇਤਰਾਜ਼ ਹੈ ਅਸੀਂ ਉਸ ਬਾਰੇ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਾਂ।” ਉਨ੍ਹਾਂ ਸੰਸਦ ਦੇ ਬਾਹਰ ਦਾਅਵਾ ਕੀਤਾ ਕਿ ਦੇਸ਼ ਗਵਾਹ ਹੈ ਕਿ ਕਾਨੂੰਨ ਕਿਸਾਨ ਪੱਖੀ ਹਨ ਅਤੇ ਸਾਰਿਆਂ ਦੇ ਹਿੱਤਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਿੱਦ ਛੱਡ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਤੋਂ ਅੱਗੇ ਵਧ ਕੇ ਗੱਲ ਕਰਨ ਸਰਕਾਰ ਹਰ ਸਮੇਂ ਤਿਆਰ ਹੈ |