ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾ ਰਹੀ ਕਿਸਾਨ ਮਹਾਪੰਚਾਇਤ ਵਿੱਚ ਪੰਜ ਲੱਖ ਕਿਸਾਨ ਇਕੱਠਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮਹਾਪੰਚਾਇਤ ਵਿੱਚ 15 ਸੂਬਿਆਂ ਦੇ ਕਿਸਾਨ ਸ਼ਾਮਲ ਹੋ ਰਹੇ ਹਨ। ਇਹ ਮਹਾਪੰਚਾਇਤ, ‘ਮਿਸ਼ਨ ਉੱਤਰ ਪ੍ਰਦੇਸ਼-ਉੱਤਰਾਖੰਡ’ ਦੀ ਸ਼ੁਰੂਆਤ ਕਰੇਗੀ।
ਇਨ੍ਹਾਂ ਸੂਬਿਆਂ ਵਿੱਚ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਨ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਤੇ ਸਾਰੇ ਖੇਤੀ ਉਤਪਾਦਾਂ ਦੀ ਵਿਆਪਕ ਲਾਗਤ ਦੇ ਡੇਢ ਗੁਣਾਂ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਪੂਰੀ ਕਰਨ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ।
ਇਸ ਹਾਰੇ ਯੋਗਿੰਦਰ ਯਾਦਵ ਨੇ ਕਿਹਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਮੁਜ਼ੱਫਰਨਗਰ ਮਹਾਪੰਚਾਇਤ ਹੋਵੇਗੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨਾਂ ਲਈ ਖਾਣੇ ਦਾ ਪ੍ਰਬੰਧ ਕਰਨ ਲਈ 500 ਲੰਗਰ ਸ਼ੁਰੂ ਕੀਤੇ ਗਏ ਹਨ। ਸ਼ਿਵਕੁਮਾਰ ਸ਼ਰਮਾ ‘ਕੱਕਾਜੀ’ ਨੇ ਕਿਹਾ ਕਿ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਦੀਆਂ ਜਾਂਚ ਲਈ 100 ਮੈਡੀਕਲ ਕੈਂਪ ਵੀ ਲਗਾਏ ਗਏ ਹਨ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਹੁਣ ਪੰਜਾਬ ਸਰਕਾਰ ਨੂੰ 8 ਸਤੰਬਰ ਤੋਂ ਪਹਿਲਾਂ ਕਿਸਾਨਾਂ ਵਿਰੁੱਧ ਦਾਇਰ ਕੀਤੇ ਸਾਰੇ ਫਰਜ਼ੀ ਕੇਸ ਵਾਪਸ ਲੈਣ ਦਾ ਅਲਟੀਮੇਟਮ ਦਿੱਤਾ ਹੈ।